ਤਾਜਾ ਖਬਰਾਂ
ਪੰਜਾਬ ਦੇ ਹੱਕਾਂ ਅਤੇ ਸਮਾਜਿਕ ਮਸਲਿਆਂ ਨੂੰ ਉਭਾਰਨ ਲਈ ਕੰਮ ਕਰ ਰਹੀ ਰਾਜਨੀਤਿਕ ਜਥੇਬੰਦੀ ਮਿਸਲ ਸਤਲੁਜ ਨੂੰ ਅੱਜ ਇੱਕ ਹੋਰ ਮਜ਼ਬੂਤ ਆਵਾਜ਼ ਮਿਲੀ, ਜਦੋਂ ਖਰੜ ਦੇ ਪ੍ਰਸਿੱਧ ਸਮਾਜ ਸੇਵੀ ਸਰਦਾਰ ਹਰਦੀਪ ਸਿੰਘ ਜਥੇਬੰਦੀ ਨਾਲ ਅਧਿਕਾਰਿਕ ਤੌਰ ‘ਤੇ ਜੁੜ ਗਏ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਇੱਕ ਸਮਾਗਮ ਦੌਰਾਨ ਉਨ੍ਹਾਂ ਦੀ ਸਰਗਰਮੀਆਂ, ਸਮਾਜ ਪ੍ਰਤੀ ਨਿਸ਼ਠਾ ਅਤੇ ਪ੍ਰਭਾਵਸ਼ਾਲੀ ਵਕਤ੍ਰਿਤਾ ਨੂੰ ਮੱਦੇਨਜ਼ਰ ਰੱਖਦਿਆਂ ਉਨ੍ਹਾਂ ਨੂੰ ਮਿਸਲ ਸਤਲੁਜ ਦਾ ਸਪੋਕਸਪਰਸਨ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ।
ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਹਰਦੀਪ ਸਿੰਘ ਦੀ ਸ਼ਮੂਲੀਅਤ ਨਾਲ ਜਥੇਬੰਦੀ ਨੂੰ ਇੱਕ ਨਵੀਂ ਤਾਕਤ ਮਿਲੇਗੀ ਅਤੇ ਉਹ ਲੋਕਾਂ ਦੇ ਮੁੱਦਿਆਂ ਨੂੰ ਉਭਾਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮਿਸਲ ਸਤਲੁਜ ਪੰਜਾਬ ਦੇ ਹਿੱਤਾਂ ਦੀ ਰੱਖਿਆ, ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਦੇਣ ਅਤੇ ਮਹਿਲਾਵਾਂ ਲਈ ਨਿਆਂ ਨੂੰ ਯਕੀਨੀ ਬਣਾਉਣ ਵਾਸਤੇ ਲਗਾਤਾਰ ਸੰਘਰਸ਼ ਕਰ ਰਹੀ ਹੈ।
ਦੂਜੇ ਪਾਸੇ, ਸਰਦਾਰ ਹਰਦੀਪ ਸਿੰਘ ਨੇ ਇਸ ਮੌਕੇ ਜਥੇਬੰਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਪੋਕਸਪਰਸਨ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਮਿਸਲ ਸਤਲੁਜ ਦੀ ਵਿਚਾਰਧਾਰਾ ਨੂੰ ਹਰ ਘਰ ਤੱਕ ਪਹੁੰਚਾਉਣ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉੱਪਰ ਲਿਆਉਣ ਲਈ ਹਰ ਸੰਭਵ ਯਤਨ ਕਰਨਗੇ।
Get all latest content delivered to your email a few times a month.