IMG-LOGO
ਹੋਮ ਪੰਜਾਬ: ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ...

ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

Admin User - Apr 07, 2026 07:48 PM
IMG

ਚੰਡੀਗੜ੍ਹ, ਅਪ੍ਰੈਲ 7

ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫ਼ਲਦਾਰ ਬੂਟੇ ਵੱਡੇ ਪੱਧਰ ’ਤੇ ਤਿਆਰ ਕੀਤੇ ਜਾਣ।  ਉਨ੍ਹਾ ਕਿਹਾ ਕਿ ਫ਼ਲਾਂ ਲਈ ਮਾਰਕੀਟ ਮੰਗ ਅਤੇ ਕਿਸਾਨਾਂ ਦੀ ਸਹੂਲਤ ਅਨੁਸਾਰ ਫ਼ਲਦਾਰ ਬੂਟਿਆਂ ਦੀ ਪਨੀਰੀ ਤਿਆਰ ਕੀਤੀ ਜਾਵੇ। 


ਇਸ ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੇ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵੱਲੋਂ ਵਿਭਾਗ ਦੇ ਵੱਖ ਵੱਖ ਪ੍ਰਾਜੈਕਟਾਂ ਦੀ ਉੱਨਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਭਾਗ ਵਿੱਚ ਨਵੀਂ ਭਰਤੀ ਅਤੇ ਅਧਿਕਾਰੀਆਂ ਦੀ ਪ੍ਰਮੋਸ਼ਨ ਸਬੰਧੀ ਵੀ ਵਿਸੇਸ਼ ਚਰਚਾ ਕੀਤੀ ਗਈ।


ਇਸ ਮੌਕੇ ਬਾਗ਼ਬਾਨੀ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਵਿਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪ੍ਰੇਸ਼ਨ ਏਜੰਸੀ, ਜੀਕਾ, ਦੇ ਸਹਿਯੋਗ ਨਾਲ ਲਗਭਗ 1300 ਕਰੋੜ ਰੁਪਏ ਦੇ ਮਨਜੂਰ ਪ੍ਰਾਜੈਕਟਾਂ ਦੀ ਪੈਰਵੀ ਕੀਤੀ ਜਾਵੇ। ਉਨ੍ਹਾ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਦਾ ਮਕਸਦ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀ ਬਾਗ਼ਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ। 


ਇਸ ਮੌਕੇ ਮੰਤਰੀ ਸ਼੍ਰੀ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਗ਼ਬਾਨੀ ਵਿਭਾਗ ਅਧੀਨ ਪ੍ਰਗਤੀ ਅਧੀਨ ਸਾਰੇ ਪ੍ਰਾਜੈਕਟਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਉਨ੍ਹਾ ਕਿਹਾ ਕਿ ਅਧਿਕਾਰੀ ਸਥਾਨਕ ਪੰਚਾਇਤਾਂ ਅਤੇ ਕਿਸਾਨਾਂ ਨਾਲ ਨਿੱਜੀ ਤੌਰ ਤੇ ਰਾਬਤਾ ਕਾਇਮ ਕਰਨ ਅਤੇ ਕਿਸਾਨਾਂ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਹਰ ਸੰਭਵ ਸਹਾਇਤਾ ਕਰਨ। ਅਧਿਕਾਰੀਆਂ ਨੇ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਪੂਰਾ ਕਰਨ ਦਾ ਭਰੋਸਾ ਦਿੱਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.