ਤਾਜਾ ਖਬਰਾਂ
ਮਲੋਟ ਵਿੱਚ ਦਾਣਾ ਮੰਡੀ ਨਾਲ ਜੁੜੇ ਮਜਦੂਰਾਂ ਵੱਲੋਂ ਅੱਜ ਇਕ ਮਹੱਤਵਪੂਰਨ ਸਿਆਸੀ ਮੋੜ ਵੇਖਣ ਨੂੰ ਮਿਲਿਆ, ਜਿੱਥੇ ਆਮ ਆਦਮੀ ਪਾਰਟੀ ਨਾਲ ਜੁੜੇ ਕਈ ਵਰਕਰ ਆਪਣੇ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਖੁਦ ਮੌਜੂਦ ਰਹਿ ਕੇ ਸੈਂਕੜਿਆਂ ਮਜਦੂਰਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾਂ ਮਜ਼ਦੂਰ ਵਰਗ ਦੇ ਹੱਕਾਂ ਲਈ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਉਹਨਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਲਈ ਵਚਨਬੱਧ ਰਹੇਗਾ।
ਦੱਸਣਯੋਗ ਹੈ ਕਿ ਹਾਲ ਹੀ ਵਿੱਚ ਮਲੋਟ ਦੀ ਦਾਣਾ ਮੰਡੀ ਵਿੱਚ ਮਜਦੂਰਾਂ ਵਿਚਕਾਰ ਪ੍ਰਧਾਨਗੀ ਨੂੰ ਲੈ ਕੇ ਤਕਰਾਰ ਉਭਰੀ ਸੀ। ਕੁਝ ਮਜਦੂਰਾਂ ਨੇ ਵੋਟਿੰਗ ਰਾਹੀਂ ਨਵਾਂ ਪ੍ਰਧਾਨ ਚੁਣਨ ਦੀ ਮੰਗ ਕੀਤੀ ਸੀ, ਪਰ ਇਸਦੇ ਉਲਟ ਕੁਝ ਹੋਰ ਮਜਦੂਰਾਂ ਨੇ ਵਿਧਾਇਕ ਡਾ. ਬਲਜੀਤ ਕੌਰ ਦੇ ਦਫਤਰ ਵਿੱਚ ਜਾ ਕੇ ਆਪਣੇ ਤੌਰ 'ਤੇ ਪ੍ਰਧਾਨ ਐਲਾਨ ਦਿੱਤਾ। ਇਸ ਮਾਮਲੇ ਵਿੱਚ ਆਪਣੇ ਆਪ ਨੂੰ ਨਜ਼ਰਅੰਦਾਜ਼ ਮਹਿਸੂਸ ਕਰਦੇ ਹੋਏ ਕਈ ਮਜਦੂਰਾਂ ਨੇ ਨਾਰਾਜ਼ਗੀ ਜਤਾਈ ਅਤੇ ਆਖ਼ਿਰਕਾਰ ਅਕਾਲੀ ਦਲ ਦਾ ਦਾਮਨ ਥਾਮ ਲਿਆ।
Get all latest content delivered to your email a few times a month.