ਤਾਜਾ ਖਬਰਾਂ
ਪੰਜਾਬ ਵਿੱਚੋਂ ਗੈਂਗਸਟਰਵਾਦ ਦੀ ਜੜ੍ਹ ਵੱਢਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਹੁਣ ਆਰ-ਪਾਰ ਦੀ ਲੜਾਈ ਦਾ ਬਿਗਲ ਵਜਾ ਦਿੱਤਾ ਹੈ। 'ਆਪਰੇਸ਼ਨ ਪ੍ਰਹਾਰ' ਤਹਿਤ ਅਪਰਾਧੀਆਂ 'ਤੇ ਨਕੇਲ ਕੱਸਣ ਤੋਂ ਬਾਅਦ, ਰਾਜ ਸਰਕਾਰ ਨੇ ਹੁਣ 28 ਅਤਿ-ਲੋੜੀਂਦੇ (Most Wanted) ਗੈਂਗਸਟਰਾਂ ਦੀ ਇੱਕ ਵਿਸ਼ੇਸ਼ ਸੂਚੀ ਜਾਰੀ ਕੀਤੀ ਹੈ। ਇਨ੍ਹਾਂ ਅਪਰਾਧੀਆਂ ਨੂੰ ਫੜਾਉਣ ਵਿੱਚ ਮਦਦ ਕਰਨ ਵਾਲਿਆਂ ਲਈ ਸਰਕਾਰ ਵੱਲੋਂ ਲੱਖਾਂ ਰੁਪਏ ਦੇ ਇਨਾਮ ਰੱਖੇ ਗਏ ਹਨ।
ਸੂਚਨਾ ਦੇਣ ਵਾਲੇ ਦੀ ਪਛਾਣ ਰਹੇਗੀ ਗੁਪਤ
ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਇੰਨੀ ਵੱਡੀ ਪੱਧਰ 'ਤੇ ਅਪਰਾਧੀਆਂ ਦੀ ਸੂਚਨਾ ਦੇਣ ਵਾਲਿਆਂ ਲਈ ਇਨਾਮ ਰਾਸ਼ੀ ਤੈਅ ਕੀਤੀ ਗਈ ਹੈ। ਸਰਕਾਰ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਵਿੱਚ ਪੁਲਿਸ ਦਾ ਸਾਥ ਦੇਣ। ਇਸ ਦੇ ਨਾਲ ਹੀ ਭਰੋਸਾ ਦਿਵਾਇਆ ਗਿਆ ਹੈ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਅਤੇ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਸਰਕਾਰ ਨੇ ਸੂਚਨਾ ਸਾਂਝੀ ਕਰਨ ਲਈ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ।
ਕਿਸ ਗੈਂਗਸਟਰ 'ਤੇ ਕਿੰਨਾ ਇਨਾਮ?
ਸਰਕਾਰ ਵੱਲੋਂ ਜਾਰੀ ਸੂਚੀ ਅਨੁਸਾਰ, ਖ਼ਤਰਨਾਕ ਗੈਂਗਸਟਰਾਂ ਨੂੰ ਦੋ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ:
10-10 ਲੱਖ ਰੁਪਏ ਦੇ ਇਨਾਮੀ ਗੈਂਗਸਟਰ:
ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ
ਲਖਬੀਰ ਸਿੰਘ ਉਰਫ਼ ਲਖਬੀਰ ਲੰਡਾ
ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ
ਸਤਬੀਰ ਸਿੰਘ, ਗੌਰਵ ਪਟਿਆਲ, ਰੋਹਿਤ ਗੋਦਾਰਾ
ਬਲਵਿੰਦਰ ਸਿੰਘ ਉਰਫ਼ ਡੋਨੀ ਬੱਲ, ਪ੍ਰਭਦੀਪ ਸਿੰਘ ਦੱਸੂਵਾਲ ਅਤੇ ਸਰਵਣ ਸਿੰਘ।
5-5 ਲੱਖ ਰੁਪਏ ਦੇ ਇਨਾਮੀ ਅਪਰਾਧੀ:
ਹੈਰੀ ਬੌਕਸਰ ਹਰੀਚੰਦ, ਮੁਹਮੰਦ ਯਾਸ਼ੀਨ ਅਖਤਰ, ਨਿਸ਼ਾਨ ਸਿੰਘ ਜੌੜੀਆਂ।
ਗੁਰਵਿੰਦਰ ਸਿੰਘ, ਅਦਿੱਤਿਆ ਕਪੂਰ, ਅਮਰਜੀਤ ਸਿੰਘ, ਮਨਪ੍ਰੀਤ ਸਿੰਘ।
ਜੋਬਨਜੀਤ ਸਿੰਘ, ਵਰਿੰਦਰ ਸਿੰਘ, ਸੁਪ੍ਰੀਤ ਸਿੰਘ, ਨਵੀਨ ਕੁਮਾਰ।
ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ, ਰਾਜੇਸ਼ ਕੁਮਾਰ, ਜਸਵਿੰਦਰ ਸਿੰਘ।
ਜਸਕਰਨ ਸਿੰਘ, ਰਜਿੰਦਰ ਸਿੰਘ ਅਤੇ ਸ਼ਕਤੀ ਕੁਮਾਰ।
ਮਾਹਿਰਾਂ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਗੈਂਗਸਟਰਾਂ ਦੇ ਨੈੱਟਵਰਕ ਨੂੰ ਤੋੜਨ ਵਿੱਚ ਮਦਦ ਮਿਲੇਗੀ। ਪੰਜਾਬ ਪੁਲਿਸ ਪਹਿਲਾਂ ਹੀ ਅਪਰਾਧੀਆਂ ਦੇ ਕਰੀਬੀਆਂ 'ਤੇ ਨਜ਼ਰ ਰੱਖ ਰਹੀ ਹੈ ਅਤੇ ਹੁਣ ਇਨਾਮਾਂ ਦੇ ਐਲਾਨ ਨਾਲ ਗਰਾਊਂਡ ਪੱਧਰ 'ਤੇ ਸੂਚਨਾਵਾਂ ਇਕੱਠੀਆਂ ਕਰਨ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ। ਸਰਕਾਰ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ।
Get all latest content delivered to your email a few times a month.