ਤਾਜਾ ਖਬਰਾਂ
ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਨੇੜੇ ਇੱਕ ਦਿਲ ਦਹਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ, ਜਿੱਥੇ ਪੰਜਾਬ ਤੋਂ ਆਏ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਕਾਬੂ ਤੋਂ ਬਾਹਰ ਹੋ ਕੇ ਕਰੀਬ 100 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਇਹ ਹਾਦਸਾ ਰਾਸ਼ਟਰੀ ਰਾਜਮਾਰਗ 503 ‘ਤੇ ਧਾਲੀਆਰਾ ਇਲਾਕੇ ਵਿੱਚ ਰਾਧਾ ਸਵਾਮੀ ਸਤਸੰਗ ਘਰ ਕੋਲ ਵਾਪਰਿਆ। ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਬੱਚਿਆਂ ਸਮੇਤ ਕਈ ਸ਼ਰਧਾਲੂ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਡੇਹਰਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਮਿਲੀ ਜਾਣਕਾਰੀ ਮੁਤਾਬਕ, ਸਾਰੇ ਸ਼ਰਧਾਲੂ ਕਪੂਰਥਲਾ ਤੋਂ ਧਾਰਮਿਕ ਯਾਤਰਾ ‘ਤੇ ਨਿਕਲੇ ਹੋਏ ਸਨ ਅਤੇ ਚਿੰਤਪੂਰਨੀ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਜਵਾਲਾਜੀ ਮੰਦਰ ਵੱਲ ਜਾ ਰਹੇ ਸਨ। ਧਾਲੀਆਰਾ ਮੋੜ ‘ਤੇ ਅਚਾਨਕ ਟਰੈਕਟਰ ਦੇ ਬ੍ਰੇਕ ਫੇਲ੍ਹ ਹੋਣ ਕਾਰਨ ਡਰਾਈਵਰ ਕੰਟਰੋਲ ਗੁਆ ਬੈਠਾ, ਜਿਸ ਨਾਲ ਇਹ ਭਿਆਨਕ ਹਾਦਸਾ ਵਾਪਰਿਆ।
ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ-ਚਿਹਾੜਾ ਮੱਚ ਗਿਆ। ਸਥਾਨਕ ਲੋਕਾਂ ਨੇ ਮਨੁੱਖਤਾ ਦਿਖਾਉਂਦੇ ਹੋਏ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ ਅਤੇ ਪੁਲਿਸ ਨਾਲ ਮਿਲ ਕੇ ਖੱਡ ਵਿੱਚੋਂ ਜ਼ਖ਼ਮੀਆਂ ਨੂੰ ਬਾਹਰ ਕੱਢਿਆ। ਪੁਲਿਸ ਅਧਿਕਾਰੀ ਮਯੰਕ ਚੌਧਰੀ ਦੇ ਅਨੁਸਾਰ ਟਰੈਕਟਰ-ਟਰਾਲੀ ਵਿੱਚ 35 ਤੋਂ ਵੱਧ ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿੱਚ ਕਈ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ। ਫਿਲਹਾਲ ਪੁਲਿਸ ਵੱਲੋਂ ਬਚਾਅ ਕਾਰਜ ਜਾਰੀ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.