ਤਾਜਾ ਖਬਰਾਂ
ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਉਰਫ਼ ਕੰਚਨ ਕੁਮਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਬਠਿੰਡਾ ਦੀ ਅਦਾਲਤ ਨੇ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਪੁਲਿਸ ਵੱਲੋਂ 7 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਨੇ ਕੇਵਲ 5 ਦਿਨਾਂ ਦੀ ਮਨਜ਼ੂਰੀ ਦਿੱਤੀ। ਡੀਐਸਪੀ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਦੋਸ਼ੀ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਮਾਮਲੇ ਨਾਲ ਸੰਬੰਧਿਤ ਹੋਰ ਸਬੂਤ ਵੀ ਇਕੱਠੇ ਕੀਤੇ ਜਾਣਗੇ।
ਜਿਕਰਯੋਗ ਹੈ ਕਿ 11 ਜੂਨ 2025 ਨੂੰ ਅੰਮ੍ਰਿਤਪਾਲ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕਮਲ ਕੌਰ ਦਾ ਅਗਵਾ ਕਰਕੇ ਉਸਦਾ ਕਤਲ ਕਰ ਦਿੱਤਾ ਸੀ ਅਤੇ ਲਾਸ਼ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਦੇ ਬਾਹਰ ਖੜ੍ਹੀ ਕਾਰ ਵਿੱਚ ਛੱਡ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਦੋਸ਼ੀ ਵਿਦੇਸ਼ ਭੱਜ ਗਿਆ ਸੀ।
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮੱਧ ਪੂਰਬ ਦੀ ਪੁਲਿਸ ਦੀ ਮਦਦ ਨਾਲ ਉਸਦੀ ਲੋਕੇਸ਼ਨ ਟ੍ਰੇਸ ਕਰਕੇ ਉਸਨੂੰ ਭਾਰਤ ਵਾਪਸ ਲਿਆਇਆ। ਅੰਮ੍ਰਿਤਪਾਲ ਨੂੰ 10 ਅਪ੍ਰੈਲ 2026 ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ।
ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਇਹ ਕੇਸ ਪਹਿਲਾਂ ਹੀ ਕਾਫੀ ਚਰਚਾ ਵਿੱਚ ਰਿਹਾ ਹੈ ਅਤੇ ਇਸ ਵਿੱਚ ਸ਼ਾਮਲ ਹੋਰ ਦੋਸ਼ੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਹੁਣ ਮੁੱਖ ਦੋਸ਼ੀ ਦੇ ਰਿਮਾਂਡ ਦੌਰਾਨ ਹੋਰ ਵੱਡੇ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
Get all latest content delivered to your email a few times a month.