ਤਾਜਾ ਖਬਰਾਂ
2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਸ਼ੁੱਕਰਵਾਰ ਨੂੰ ਜਲੰਧਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਚਾਰਜ ਲੈਣ ਤੋਂ ਪਹਿਲਾਂ ਉਨ੍ਹਾਂ ਨੂੰ ਪੁਲਿਸ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਅਤੇ ਲੋਕਾਂ ਤੱਕ ਸਿੱਧਾ ਲਾਭ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ, ਤਾਂ ਜੋ ਹਰ ਵਰਗ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚ ਸਕੇ। ਵਰਜੀਤ ਵਾਲੀਆ ਨੇ ਜ਼ਿਲ੍ਹੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜਲੰਧਰ ਨਾਲ ਆਪਣੇ ਪੁਰਾਣੇ ਨਾਤੇ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਇੱਥੇ ਫੀਲਡ ਟ੍ਰੇਨਿੰਗ ਕਰ ਚੁੱਕੇ ਹਨ ਅਤੇ ਕੋਵਿਡ-19 ਅਤੇ ਹੜ੍ਹਾਂ ਦੇ ਦੌਰਾਨ ਵੀ ਸੇਵਾ ਨਿਭਾ ਚੁੱਕੇ ਹਨ। ਜਲੰਧਰ ਨੂੰ ਖੇਡਾਂ, ਉਦਯੋਗ ਅਤੇ ਪ੍ਰਵਾਸੀ ਭਾਰਤੀਆਂ ਦਾ ਕੇਂਦਰ ਦੱਸਦਿਆਂ ਉਨ੍ਹਾਂ ਨੇ ਹਰ ਵਰਗ ਦੀ ਭਲਾਈ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਉਹ ਰੂਪਨਗਰ ਅਤੇ ਪਟਿਆਲਾ ਵਿੱਚ ਵੀ ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।
Editor in Chief
ਕੱਪੜ ਛਾਣ
Get all latest content delivered to your email a few times a month.