ਤਾਜਾ ਖਬਰਾਂ
ਚੰਡੀਗੜ੍ਹ ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ Bhagwant Mann ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਜਮਾਤ ਦੇ ਟੌਪਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਉਪਲਬਧੀ ਨੂੰ ਸਲਾਮ ਕਰਦਿਆਂ ਕਿਹਾ ਕਿ ਇਹ ਨਤੀਜੇ ਸਾਬਤ ਕਰਦੇ ਹਨ ਕਿ ਪ੍ਰਤਿਭਾ ਕਿਸੇ ਵੀ ਆਰਥਿਕ ਹਾਲਾਤਾਂ ਦੀ ਮੋਹਤਾਜ ਨਹੀਂ ਹੁੰਦੀ। ਪਹਿਲੇ, ਦੂਜੇ ਅਤੇ ਤੀਜੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਸਧਾਰਨ ਪਰਿਵਾਰਾਂ ਨਾਲ ਸਬੰਧਤ ਹਨ, ਜਿਸ ਨਾਲ ਇਹ ਗੱਲ ਹੋਰ ਮਜ਼ਬੂਤ ਹੁੰਦੀ ਹੈ ਕਿ ਸਖ਼ਤ ਮਿਹਨਤ ਅਤੇ ਲਗਨ ਨਾਲ ਹਰ ਉੱਚਾਈ ਹਾਸਲ ਕੀਤੀ ਜਾ ਸਕਦੀ ਹੈ।
ਸਮਾਰੋਹ ਦੌਰਾਨ ਬੱਚਿਆਂ ਦਾ ਆਤਮ-ਵਿਸ਼ਵਾਸ ਅਤੇ ਪੜ੍ਹਾਈ ਪ੍ਰਤੀ ਉਨ੍ਹਾਂ ਦੀ ਨਿਸ਼ਠਾ ਹਰ ਕਿਸੇ ਲਈ ਪ੍ਰੇਰਣਾ ਦਾ ਸਰੋਤ ਬਣੀ। ਮੁੱਖ ਮੰਤਰੀ ਨੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਦੀ ਭੂਮਿਕਾ ਦੀ ਵੀ ਸਰਾਹਨਾ ਕੀਤੀ ਅਤੇ ਕਿਹਾ ਕਿ ਇਹ ਸਫਲਤਾਵਾਂ ਉਨ੍ਹਾਂ ਦੀ ਮਿਹਨਤ ਦਾ ਨਤੀਜਾ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਹਰ ਬੱਚੇ ਨੂੰ ਸਮਾਨ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਕੋਈ ਵੀ ਹੋਣਹਾਰ ਵਿਦਿਆਰਥੀ ਆਪਣੇ ਸੁਪਨਿਆਂ ਤੋਂ ਵਾਂਝਾ ਨਾ ਰਹਿ ਜਾਵੇ।
Get all latest content delivered to your email a few times a month.