ਤਾਜਾ ਖਬਰਾਂ
ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਆਗੂ ਖੁਸ਼ਬਾਜ ਸਿੰਘ ਜਟਾਣਾ ਦੇ ਦਿਹਾਂਤ ਤੋਂ ਬਾਅਦ ਪਿੰਡ ਭਾਗੀ ਬਾਂਦਰ ਵਿੱਚ ਉਨ੍ਹਾਂ ਦੀ ਅੰਤਿਮ ਭੋਗ ਅਰਦਾਸ ਸਮਾਗਮ ਦੌਰਾਨ ਦੁੱਖ ਦੀ ਲਹਿਰ ਵੇਖਣ ਨੂੰ ਮਿਲੀ। ਇਸ ਮੌਕੇ ਵੱਡੀ ਗਿਣਤੀ ਵਿੱਚ ਰਾਜਨੀਤਿਕ ਆਗੂ, ਪਾਰਟੀ ਵਰਕਰ, ਦੋਸਤ ਅਤੇ ਰਿਸ਼ਤੇਦਾਰ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਹਰ ਵਰਗ ਦੇ ਲੋਕਾਂ ਨੇ ਜਟਾਣਾ ਦੀ ਅਚਾਨਕ ਮੌਤ ਨੂੰ ਵੱਡਾ ਨੁਕਸਾਨ ਦੱਸਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਰ ਹਾਲਤ ਵਿੱਚ ਜਟਾਣਾ ਪਰਿਵਾਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਕਿਹਾ ਕਿ ਪਰਿਵਾਰ ਜਾਂ ਇਲਾਕੇ ਦੇ ਲੋਕ ਜੋ ਵੀ ਫੈਸਲਾ ਲੈਣਗੇ, ਉਹ ਸਿਰ ਮੱਥੇ ਹੋਵੇਗਾ। ਬਾਜਵਾ ਨੇ ਇਹ ਵੀ ਕਿਹਾ ਕਿ ਉਹ ਚਾਹੁੰਦੇ ਹਨ ਕਿ ਪਰਿਵਾਰ ਦਾ ਕੋਈ ਮੈਂਬਰ ਅੱਗੇ ਆ ਕੇ ਇਲਾਕੇ ਦੀ ਸੇਵਾ ਜਾਰੀ ਰੱਖੇ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਮਹਿਲਾ ਰਾਖਵਾਂਕਰਨ ਬਿੱਲ ਬਾਰੇ ਵੀ ਟਿੱਪਣੀ ਕਰਦੇ ਹੋਏ ਕਿਹਾ ਕਿ ਭਾਵੇਂ ਭਾਜਪਾ ਦੀ ਨੀਅਤ ‘ਤੇ ਸਵਾਲ ਹਨ, ਪਰ ਮਹਿਲਾਵਾਂ ਦੀ ਭਲਾਈ ਲਈ ਇਸ ਤਰ੍ਹਾਂ ਦੇ ਕਦਮਾਂ ਦਾ ਸਮਰਥਨ ਕਰਨਾ ਜ਼ਰੂਰੀ ਹੈ।
ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਜਟਾਣਾ ਨੂੰ ਇੱਕ ਇਮਾਨਦਾਰ ਅਤੇ ਲੋਕਪ੍ਰੀਅ ਆਗੂ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਕਮੀ ਕਦੇ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸਰਕਾਰ ਅਤੇ ਪਾਰਟੀ ਦੋਵੇਂ ਪਰਿਵਾਰ ਦੇ ਨਾਲ ਹਨ। ਜਟਾਣਾ ਦੇ ਛੋਟੇ ਭਰਾ ਨੇ ਵੀ ਕਿਹਾ ਕਿ ਉਹਨਾਂ ਵੱਲੋਂ ਕੋਈ ਖਾਸ ਮੰਗ ਨਹੀਂ ਹੈ ਅਤੇ ਇਲਾਕੇ ਦੇ ਲੋਕ ਜੋ ਵੀ ਫੈਸਲਾ ਕਰਨਗੇ, ਉਹਨਾਂ ਨੂੰ ਮਨਜ਼ੂਰ ਹੋਵੇਗਾ। ਇਸ ਸਮਾਗਮ ਵਿੱਚ ਰਵਨੀਤ ਸਿੰਘ ਬਿੱਟੂ ਸਮੇਤ ਕਈ ਹੋਰ ਪ੍ਰਮੁੱਖ ਆਗੂਆਂ ਨੇ ਹਾਜ਼ਰੀ ਭਰਕੇ ਪਰਿਵਾਰ ਨਾਲ ਹਮਦਰਦੀ ਜਤਾਈ।
Get all latest content delivered to your email a few times a month.