IMG-LOGO
ਹੋਮ ਪੰਜਾਬ: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਖ਼ਾਲਸਾ ਸਾਜਣਾ ਦਿਵਸ ਮੌਕੇ ਸੰਗਤ...

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਖ਼ਾਲਸਾ ਸਾਜਣਾ ਦਿਵਸ ਮੌਕੇ ਸੰਗਤ ਨੂੰ ਗੁਰੂ ਮਰਯਾਦਾ ਨਾਲ ਜੁੜਨ ਦੀ ਅਪੀਲ

Admin User - Apr 13, 2026 04:25 PM
IMG

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਪਾਵਨ ਅਵਸਰ ’ਤੇ ਦੇਸ਼-ਵਿਦੇਸ਼ ਵਿੱਚ ਵਸਦੀ ਸਿੱਖ ਸੰਗਤ ਨੂੰ ਦਿਲੋਂ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਸਿੱਖ ਇਤਿਹਾਸ ਦੀ ਮਹੱਤਤਾ ਉਜਾਗਰ ਕਰਦਿਆਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1699 ਦੀ ਵਿਸਾਖੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿੱਚ ਖ਼ਾਲਸਾ ਪੰਥ ਦੀ ਸਿਰਜਣਾ ਕਰਕੇ ਸਿੱਖ ਕੌਮ ਨੂੰ ਇੱਕ ਵਿਲੱਖਣ ਪਛਾਣ ਬਖ਼ਸ਼ੀ ਗਈ ਸੀ। ਇਹ ਇਤਿਹਾਸਕ ਘਟਨਾ ਸਿੱਖਾਂ ਨੂੰ ਸੱਚ ਅਤੇ ਨਿਆਂ ਲਈ ਖੜ੍ਹੇ ਰਹਿਣ ਦੀ ਹੌਸਲਾ ਅਫ਼ਜ਼ਾਈ ਕਰਦੀ ਹੈ ਅਤੇ ਸਵੈਮਾਨ ਨਾਲ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੰਦੀ ਹੈ।

ਉਨ੍ਹਾਂ ਸੰਗਤ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਮਹਾਨ ਦਿਹਾੜੇ ’ਤੇ ਹਰ ਸਿੱਖ ਨੂੰ ਬਾਣੀ ਅਤੇ ਬਾਣੇ ਨਾਲ ਜੁੜ ਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ ਅਤੇ ਕੌਮੀ ਹਿੱਤਾਂ ਦੀ ਸੁਰੱਖਿਆ ਲਈ ਸਦਾ ਤਤਪਰ ਰਹਿਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਇਹ ਵੀ ਜ਼ੋਰ ਦਿੱਤਾ ਕਿ ਵਿਸ਼ਵ ਭਰ ਵਿੱਚ ਵਸਦੀ ਸਿੱਖ ਕੌਮ ਆਪਣੇ ਬੱਚਿਆਂ ਨੂੰ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸ ਬਾਰੇ ਜਰੂਰ ਜਾਣੂ ਕਰਵਾਏ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਸਿੱਖੀ ਮੁੱਲਾਂ ਦੀ ਮਜ਼ਬੂਤੀ ਬਣੀ ਰਹੇ।

ਇਸ ਦੇ ਨਾਲ ਹੀ ਉਨ੍ਹਾਂ ਸੰਗਤ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਆਯੋਜਿਤ ਖਾਲਸਾ ਸਾਜਣਾ ਦਿਵਸ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਵਿੱਚ ਸਾਂਝ ਪਾਉਣ ਲਈ ਸੱਦਾ ਦਿੱਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.