IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ 'ਤੇ ਗ੍ਰਨੇਡ ਹਮਲੇ ਪਿੱਛੇ...

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ 'ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ; ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

Admin User - Apr 13, 2026 05:03 PM
IMG

ਚੰਡੀਗੜ੍ਹ/ਅੰਮ੍ਰਿਤਸਰ, 13 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜ਼ਿਲ੍ਹਾ ਪੁਲਿਸ ਫਰੀਦਕੋਟ ਅਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਪਿਸਤੌਲਾਂ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਭਿੰਡੀ ਸੈਦਾਂ ਵਿਖੇ ਗ੍ਰਨੇਡ ਹਮਲੇ ਦੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। 


ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਚੱਕ ਡੋਗਰਾ ਦੇ ਰਹਿਣ ਵਾਲੇ ਬਲਜੀਤ ਸਿੰਘ; ਅੰਮ੍ਰਿਤਸਰ ਦੇ ਛੋਟਾ ਫਤਿਹਵਾਲ ਦੇ ਰਹਿਣ ਵਾਲੇ ਪ੍ਰਭ ਸਿੰਘ; ਅੰਮ੍ਰਿਤਸਰ ਦੇ ਬਾਬਾ ਗਮ ਚੱਕ ਬੱਲਰਵਾਲ ਦੇ ਰਹਿਣ ਵਾਲੇ ਰਾਜਬੀਰ ਸਿੰਘ; ਅੰਮ੍ਰਿਤਸਰ ਦੇ ਠੱਠਾ ਰਾਜਪੂਤਾਂ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ; ਅੰਮ੍ਰਿਤਸਰ ਦੇ ਲੋਪੋਕੇ ਦੇ ਰਹਿਣ ਵਾਲੇ ਅਜੈਦੀਪ ਸਿੰਘ ਉਰਫ਼ ਅਜੇ ਉਰਫ਼ ਗਜ਼ਨੀ; ਅਤੇ ਅੰਮ੍ਰਿਤਸਰ ਦੇ ਸਾਰੰਗਦੇਵ ਦੇ ਰਹਿਣ ਵਾਲੇ ਸਾਹਿਬ ਸਿੰਘ ਉਰਫ਼ ਸਾਬਾ ਵਜੋਂ ਹੋਈ ਹੈ।


ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਨੂੰ ਪਾਕਿਸਤਾਨ ਦੀ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਸੀ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਪਾਕਿਸਤਾਨ ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸੀ, ਜੋ ਵਿਦੇਸ਼ ਤੋਂ ਇਸ ਮਾਡਿਊਲ ਨੂੰ ਚਲਾ ਰਿਹਾ ਸੀ। ਉਕਤ ਹੈਂਡਲਰ ਆਪਣੇ ਕਾਰੁਕਨਾਂ ਨੂੰ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦਾ ਕੰਮ ਸੌਂਪਦਾ ਸੀ। 


ਡੀਜੀਪੀ ਨੇ ਦੱਸਿਆ ਕਿ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ ਇਸ ਮਾਡਿਊਲ ਨੂੰ ਪੂਰੀ ਤਰ੍ਹਾਂ ਕੱਟੜਪੰਥੀ ਬਣਾਇਆ ਗਿਆ ਸੀ ਅਤੇ ਘਟਨਾ ਨੂੰ ਅੰਜ਼ਾਮ ਦੇਣ ਲਈ ਉਕਤ ਮੁਲਜ਼ਮਾਂ ਨੂੰ ਚੰਗੇ ਪੈਸਿਆਂ ਦਾ ਲਾਲਚ ਦੇ ਕੇ ਪ੍ਰੇਰਿਤ ਕੀਤਾ ਜਾਂਦਾ ਸੀ। 


ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਬਲਜੀਤ ਸਿੰਘ ਅਤੇ ਪ੍ਰਭ ਸਿੰਘ ਨੇ ਘਰਿੰਡਾ ਨੇੜੇ ਇੱਕ ਸਥਾਨ ਤੋਂ ਦੋ ਹੈਂਡ ਗ੍ਰਨੇਡ ਹਾਸਲ ਕੀਤੇ ਸਨ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਘਟਨਾ ਨੂੰ ਅੰਜ਼ਾਮ ਦੇਣ ਲਈ ਉਕਤ ਮੁਲਜ਼ਮਾਂ ਨੂੰ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਹਮਲੇ ਉਪਰੰਤ ਪਾਕਿਸਤਾਨੀ ਹੈਂਡਲਰ ਵੱਲੋਂ ਉਨ੍ਹਾਂ ਨੂੰ ਬਹੁਤ ਘੱਟ ਪੈਸੇ ਦਿੱਤੇ ਗਏ।


ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨਾਲ ਇੱਕ ਖੁਫੀਆ ਕਾਰਵਾਈ ਵਿੱਚ ਪੁਲਿਸ ਟੀਮਾਂ ਨੇ ਥਾਣਾ ਭਿੰਡੀ ਸੈਦਾਂ ਗ੍ਰਨੇਡ ਹਮਲੇ ਦੇ ਕੇਸ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਫਰੀਦਕੋਟ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਇਸ ਉਪਰੰਤ ਅੱਗੇ ਦੀ ਜਾਂਚ ਦੌਰਾਨ ਚਾਰ ਹੋਰ ਮੁਲਮਜ਼ਾਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। 


ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਤਿੰਨੋਂ ਦੋਸ਼ੀ - ਬਲਜੀਤ ਸਿੰਘ, ਪ੍ਰਭ ਸਿੰਘ ਅਤੇ ਰਾਜਬੀਰ ਸਿੰਘ- ਇੱਕ ਮੋਟਰਸਾਈਕਲ 'ਤੇ ਪੁਲਿਸ ਸਟੇਸ਼ਨ ਭਿੰਡੀ ਸੈਦਾਂ ਵੱਲ ਵਧੇ। ਉਨ੍ਹਾਂ ਨੇ ਆਪਣਾ ਮੋਟਰਸਾਈਕਲ ਥਾਣੇ ਤੋਂ ਲਗਭਗ 1-2 ਕਿਲੋਮੀਟਰ ਦੂਰ ਨੇੜਲੇ ਖੇਤਾਂ ਵਿੱਚ ਖੜ੍ਹਾ ਕੀਤਾ ਅਤੇ ਖੇਤਾਂ ਵਿੱਚੋਂ ਪੈਦਲ ਚੱਲ ਕੇ ਥਾਣੇ ਦੇ ਪਿਛਲੇ ਪਾਸੇ ਪਹੁੰਚੇ।


ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਬਲਜੀਤ ਸਿੰਘ ਅਤੇ ਪ੍ਰਭ ਸਿੰਘ ਨੇ ਪੁਲਿਸ ਥਾਣੇ 'ਤੇ ਗ੍ਰਨੇਡ ਸੁੱਟੇ, ਜਦੋਂ ਕਿ ਦੋਸ਼ੀ ਰਾਜਬੀਰ ਸਿੰਘ ਨੇ ਸਾਰੀ ਘਟਨਾ ਰਿਕਾਰਡ ਕੀਤੀ। ਹਮਲਾ ਕਰਨ ਤੋਂ ਬਾਅਦ ਦੋਸ਼ੀ ਲਗਭਗ ਤਿੰਨ ਤੋਂ ਚਾਰ ਘੰਟੇ ਤੱਕ ਖੇਤਾਂ ‘ਚ ਖੜ੍ਹੀ ਕਣਕ ‘ਚ ਲੁਕੇ ਰਹੇ।


ਐਸਐਸਪੀ ਨੇ ਅੱਗੇ ਦੱਸਿਆ ਕਿ ਇਸ ਉਪਰੰਤ ਦੋਸ਼ੀਆਂ ਨੇ ਸਬੂਤ ਨਸ਼ਟ ਕਰਨ ਲਈ ਪੁਲਿਸ ਥਾਣੇ ਤੋਂ ਲਗਭਗ ਇੱਕ ਕਿਲੋਮੀਟਰ ਦੂਰ ਇੱਕ ਨਾਲੇ ਵਿੱਚ ਆਪਣੇ ਕੱਪੜੇ ਸੁੱਟ ਦਿੱਤੇ ਅਤੇ ਸਵੇਰੇ 5 ਵਜੇ ਦੇ ਕਰੀਬ ਆਪਣਾ ਮੋਟਰਸਾਈਕਲ ਲੈ ਕੇ ਮੌਕੇ ਤੋਂ ਭੱਜ ਗਏ।


ਇਸ ਸਬੰਧ ਵਿੱਚ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਤੇ 5; ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 13, 16, 18 ਅਤੇ 19; ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 61(1), 61(2), 3 (5) ਅਤੇ 324 (4); ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਥਾਣਾ ਭਿੰਡੀ ਸੈਦਾਂ ਵਿਖੇ ਐਫਆਈਆਰ ਨੰ. 56 ਮਿਤੀ 30.03.2026 ਦਰਜ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.