IMG-LOGO
ਹੋਮ ਪੰਜਾਬ: ਕੋਟਕਪੂਰਾ ਨੇੜੇ ਖੇਤਾਂ ‘ਚ ਅੱਗ ਦਾ ਕਹਿਰ, 40–45 ਏਕੜ ਕਣਕ...

ਕੋਟਕਪੂਰਾ ਨੇੜੇ ਖੇਤਾਂ ‘ਚ ਅੱਗ ਦਾ ਕਹਿਰ, 40–45 ਏਕੜ ਕਣਕ ਦੀ ਫਸਲ ਸੜ ਕੇ ਸੁਆਹ

Admin User - Apr 13, 2026 07:27 PM
IMG

ਕੋਟਕਪੂਰਾ ਦੇ ਨਜ਼ਦੀਕੀ ਪਿੰਡ ਕੋਠੇ ਗੱਜਣ ਸਿੰਘ ਵਾਲਾ ਵਿੱਚ ਸੋਮਵਾਰ ਦੁਪਹਿਰ ਕਰੀਬ 3 ਵਜੇ ਅਚਾਨਕ ਖੇਤਾਂ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਨੇ ਥੋੜ੍ਹੇ ਸਮੇਂ ਵਿੱਚ ਹੀ ਵੱਡਾ ਰੂਪ ਧਾਰਨ ਕਰ ਲਿਆ। ਅੱਗ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀ ਟੀਮ ਅਤੇ ਸਥਾਨਕ ਕਿਸਾਨ ਮੌਕੇ ‘ਤੇ ਪਹੁੰਚੇ ਅਤੇ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ, ਪਰ ਇਸ ਦੌਰਾਨ ਕਰੀਬ 40 ਤੋਂ 45 ਏਕੜ ਤੱਕ ਖੜੀ ਕਣਕ ਦੀ ਫਸਲ ਸੜ ਕੇ ਰਾਖ ਹੋ ਗਈ। ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਖੇਤਾਂ ਦੇ ਨੇੜੇ ਬਣੀਆਂ ਝੁੱਗੀਆਂ ਨੂੰ ਮੰਨਿਆ ਜਾ ਰਿਹਾ ਹੈ, ਹਾਲਾਂਕਿ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਇਸ ਦੀ ਜਾਂਚ ਜਾਰੀ ਹੈ। ਇਸ ਘਟਨਾ ਨਾਲ ਤਿੰਨ ਕਿਸਾਨ ਪਰਿਵਾਰਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ, ਜਿਸ ਕਾਰਨ ਕਿਸਾਨ ਆਗੂਆਂ ਨੇ ਸਰਕਾਰ ਕੋਲ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.