ਤਾਜਾ ਖਬਰਾਂ
ਪੰਜਾਬ ਸਰਕਾਰ ਨੇ ਧਾਰਮਿਕ ਭਾਵਨਾਵਾਂ ਦਾ ਆਦਰ ਕਰਦਿਆਂ ਇੱਕ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠ ਵਿਸ਼ੇਸ਼ ਵਿਧਾਨ ਸਭਾ ਇਜਲਾਸ ਦੌਰਾਨ “ਜਾਗਤ ਜੋਤਿ Sri Guru Granth Sahib ਸਤਿਕਾਰ (ਸੋਧ) ਬਿੱਲ–2026” ਪੇਸ਼ ਕਰਕੇ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਬਿੱਲ ਦਾ ਮੁੱਖ ਉਦੇਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਯਾਦਾ ਅਤੇ ਅਦਬ ਦੀ ਸਖ਼ਤ ਸੁਰੱਖਿਆ ਯਕੀਨੀ ਬਣਾਉਣਾ ਹੈ।
ਹਲਕਾ ਵਿਧਾਇਕ Narinder Kaur Bharaj ਨੇ ਇਸ ਫੈਸਲੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਹੁਣ ਗੁਰੂ ਸਾਹਿਬ ਦੀ ਬੇਅਦਬੀ ਜਾਂ ਅਣਗਹਿਲੀ ਦੇ ਮਾਮਲਿਆਂ ਵਿੱਚ ਕਾਨੂੰਨੀ ਤੌਰ ‘ਤੇ ਕੜੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਇਹ ਕਦਮ ਲੰਮੇ ਸਮੇਂ ਤੋਂ ਸੰਗਤ ਵੱਲੋਂ ਕੀਤੀ ਜਾ ਰਹੀ ਮੰਗ ਦਾ ਨਤੀਜਾ ਹੈ ਅਤੇ ਇਸ ਨਾਲ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ।
ਉਨ੍ਹਾਂ ਨੇ ਹੋਰ ਕਿਹਾ ਕਿ ਸਰਕਾਰ ਸੂਬੇ ਵਿੱਚ ਧਾਰਮਿਕ ਸਾਂਝ, ਭਾਈਚਾਰੇ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ। ਇਹ ਨਵਾਂ ਕਾਨੂੰਨ ਨਾ ਸਿਰਫ਼ ਧਾਰਮਿਕ ਅਦਬ ਨੂੰ ਮਜ਼ਬੂਤ ਕਰੇਗਾ, ਸਗੋਂ ਲੋਕਾਂ ਵਿੱਚ ਆਪਸੀ ਸਨਮਾਨ ਅਤੇ ਇਕਤਾ ਨੂੰ ਵੀ ਹੋਰ ਮਜ਼ਬੂਤ ਬਣਾਏਗਾ। ਵਿਧਾਇਕ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੀ ਰੱਖਿਆ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਇੱਕ ਨੂੰ ਇਸ ਫ਼ਰਜ਼ ਨੂੰ ਨਿਭਾਉਣਾ ਚਾਹੀਦਾ ਹੈ।
Get all latest content delivered to your email a few times a month.