ਤਾਜਾ ਖਬਰਾਂ
ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇੱਕ ਵਿਸ਼ੇਸ਼ ਇਕੱਤਰਤਾ ਆਉਂਦੀ 20 ਅਪ੍ਰੈਲ ਨੂੰ ਸੱਦੀ ਗਈ ਹੈ। ਇਹ ਅਹਿਮ ਬੈਠਕ ਸ੍ਰੀ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸਵੇਰੇ 11 ਵਜੇ ਸ਼ੁਰੂ ਹੋਵੇਗੀ, ਜਿਸ ਦੀ ਅਗਵਾਈ ਸੰਸਥਾ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਇੱਕ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਇਸ ਇਕੱਤਰਤਾ ਦੌਰਾਨ ਪੰਥਕ ਹਿੱਤਾਂ ਅਤੇ ਸੰਸਥਾ ਨਾਲ ਜੁੜੇ ਕਈ ਜ਼ਰੂਰੀ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਧਾਰਮਿਕ ਅਤੇ ਪ੍ਰਬੰਧਕੀ ਪੱਖ ਤੋਂ ਇਸ ਬੈਠਕ ਨੂੰ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਅੰਤ੍ਰਿੰਗ ਕਮੇਟੀ ਦੇ ਸਮੂਹ ਮੈਂਬਰ ਸ਼ਿਰਕਤ ਕਰਨਗੇ।
Get all latest content delivered to your email a few times a month.