IMG-LOGO
ਹੋਮ ਪੰਜਾਬ, ਰਾਸ਼ਟਰੀ, MP ਅੰਮ੍ਰਿਤਪਾਲ ਸਿੰਘ ਦੀ NSA ਮਿਆਦ ਖਤਮ ਹੋਣ ਤੋਂ ਪਹਿਲਾਂ...

MP ਅੰਮ੍ਰਿਤਪਾਲ ਸਿੰਘ ਦੀ NSA ਮਿਆਦ ਖਤਮ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਦੀ ਕੇਂਦਰ ਨੂੰ ਅਹਿਮ ਚਿੱਠੀ

Admin User - Apr 14, 2026 08:59 PM
IMG

ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅਹਿਮ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਉਸ ਦੀ ਐਨਐਸਏ ਅਧੀਨ ਨਜ਼ਰਬੰਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਹੀ ਰੱਖਿਆ ਜਾਵੇ। ਸਰਕਾਰ ਨੇ ਇਹ ਫੈਸਲਾ ਸੂਬੇ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਹੈ, ਕਿਉਂਕਿ ਉਸ ਦੀ ਪੰਜਾਬ ਵਾਪਸੀ ਨਾਲ ਮਾਹੌਲ ਤਣਾਅਪੂਰਨ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਸਰਕਾਰੀ ਸੂਤਰਾਂ ਮੁਤਾਬਕ, ਇਹ ਸਿਫ਼ਾਰਸ਼ ਪੁਲਿਸ ਅਤੇ ਖੁਫੀਆ ਏਜੰਸੀਆਂ ਦੀਆਂ ਰਿਪੋਰਟਾਂ ‘ਤੇ ਆਧਾਰਿਤ ਹੈ, ਜਿਨ੍ਹਾਂ ਵਿੱਚ ਦਰਸਾਇਆ ਗਿਆ ਹੈ ਕਿ ਅੰਮ੍ਰਿਤਪਾਲ ਦੀ ਰਿਹਾਈ ਜਾਂ ਤਬਾਦਲੇ ਨਾਲ ਸਥਿਤੀ ਵਿਗੜ ਸਕਦੀ ਹੈ। ਇਸ ਸੰਦਰਭ ਵਿੱਚ, ਕੈਦੀਆਂ ਦੇ ਤਬਾਦਲੇ ਕਾਨੂੰਨ ਦੇ ਪ੍ਰਬੰਧਾਂ ਹੇਠ ਅਸਾਮ ਸਰਕਾਰ ਦੀ ਸਹਿਮਤੀ ਨਾਲ ਉਸ ਨੂੰ ਉੱਥੇ ਹੀ ਰੱਖਣ ਦੀ ਮੰਗ ਕੀਤੀ ਗਈ ਹੈ। ਨਾਲ ਹੀ, ਇਹ ਵੀ ਸੰਕੇਤ ਦਿੱਤਾ ਗਿਆ ਹੈ ਕਿ ਜ਼ਰੂਰਤ ਪੈਣ ‘ਤੇ ਉਸ ਖ਼ਿਲਾਫ਼ ਹੋਰ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।

ਯਾਦ ਰਹੇ ਕਿ 24 ਫਰਵਰੀ 2023 ਨੂੰ ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਕੇ ਐਨਐਸਏ ਅਧੀਨ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ। ਉਸ ਦੀ ਨਜ਼ਰਬੰਦੀ ਦੀ ਮਿਆਦ ਕਈ ਵਾਰ ਵਧਾਈ ਜਾ ਚੁੱਕੀ ਹੈ ਅਤੇ ਹੁਣ ਇਹ 22 ਅਪ੍ਰੈਲ 2026 ਨੂੰ ਖ਼ਤਮ ਹੋ ਰਹੀ ਹੈ। ਇਸ ਦੌਰਾਨ, ਉਹ ਜੇਲ੍ਹ ਵਿੱਚ ਰਹਿੰਦੇ ਹੋਏ ਹੀ 2024 ਦੀ ਲੋਕ ਸਭਾ ਚੋਣ ਜਿੱਤ ਕੇ ਸੰਸਦ ਮੈਂਬਰ ਬਣ ਗਿਆ, ਜਿਸ ਨਾਲ ਇਹ ਮਾਮਲਾ ਹੋਰ ਵੀ ਸੰਵੇਦਨਸ਼ੀਲ ਅਤੇ ਵਿਲੱਖਣ ਬਣ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.