IMG-LOGO
ਹੋਮ ਪੰਜਾਬ: ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਿਆਨਕ ਅੱਗ ਨਾਲ 80 ਏਕੜ ਤੋਂ...

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਿਆਨਕ ਅੱਗ ਨਾਲ 80 ਏਕੜ ਤੋਂ ਵੱਧ ਕਣਕ ਸੜੀ, ਕਿਸਾਨਾਂ ਨੂੰ ਵੱਡਾ ਨੁਕਸਾਨ

Admin User - Apr 15, 2026 09:42 PM
IMG

ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਮਾਨੂੰਪੁਰ ਤੋਂ ਲੱਗੀ ਭਿਆਨਕ ਅੱਗ ਨੇ ਵੇਖਦੇ ਹੀ ਵੇਖਦੇ ਵਿਸ਼ਾਲ ਰੂਪ ਧਾਰਨ ਕਰ ਲਿਆ ਅਤੇ ਲਗਭਗ 80 ਤੋਂ 85 ਏਕੜ ਵਿੱਚ ਖੜੀ ਪੱਕੀ ਕਣਕ ਦੀ ਫਸਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਹ ਅੱਗ ਮਾਨੂੰਪੁਰ ਤੋਂ ਸ਼ੁਰੂ ਹੋ ਕੇ ਰਸੀਦਪੁਰ ਅਤੇ ਮੰਡੋਫਲ ਪਿੰਡਾਂ ਦੇ ਖੇਤਾਂ ਤੱਕ ਫੈਲ ਗਈ, ਜਿਸ ਨਾਲ ਕਿਸਾਨਾਂ ਦੀ ਮਹਿਨਤ ਦੀ ਕਮਾਈ ਕੁਝ ਹੀ ਪਲਾਂ ਵਿੱਚ ਸੜ ਕੇ ਸੁਆਹ ਬਣ ਗਈ। ਅੱਗ ਦੇ ਅਸਲ ਕਾਰਨਾਂ ਬਾਰੇ ਅਜੇ ਕੋਈ ਪੱਕੀ ਜਾਣਕਾਰੀ ਸਾਹਮਣੇ ਨਹੀਂ ਆਈ, ਪਰ ਤੇਜ਼ ਹਵਾਵਾਂ ਕਾਰਨ ਅੱਗ ਨੇ ਜਲਦੀ ਫੈਲ ਕੇ ਵੱਡੇ ਪੱਧਰ 'ਤੇ ਨੁਕਸਾਨ ਕੀਤਾ।

ਸਥਾਨਕ ਪਿੰਡ ਵਾਸੀਆਂ ਨੇ ਆਪਣੇ ਪੱਧਰ 'ਤੇ ਅੱਗ 'ਤੇ ਕਾਬੂ ਪਾਉਣ ਦੀ ਭਰਪੂਰ ਕੋਸ਼ਿਸ਼ ਕੀਤੀ, ਪਰ ਫਾਇਰ ਬ੍ਰਿਗੇਡ ਦੇ ਦੇਰ ਨਾਲ ਪਹੁੰਚਣ ਕਾਰਨ ਅੱਗ ਨੂੰ ਵਧੇਰੇ ਨੁਕਸਾਨ ਕਰਨ ਦਾ ਮੌਕਾ ਮਿਲ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਜੀਤ ਸਿੰਘ ਭੁੱਟਾ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਪ੍ਰਸ਼ਾਸਨ ਦੀ ਲਾਪਰਵਾਹੀ 'ਤੇ ਸਵਾਲ ਉਠਾਏ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਨੁਕਸਾਨ ਦਾ ਜਾਇਜ਼ਾ ਲੈ ਕੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਅਗਲੇ ਸਮੇਂ ਲਈ ਫਸਲਾਂ ਦੀ ਰੱਖਿਆ ਲਈ ਫਾਇਰ ਬ੍ਰਿਗੇਡ ਦੇ ਮਜ਼ਬੂਤ ਇੰਤਜ਼ਾਮ ਕੀਤੇ ਜਾਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.