ਤਾਜਾ ਖਬਰਾਂ
ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਸੰਜੀਵ ਅਰੋੜਾ ਦੇ ਰਿਹਾਇਸ਼ੀ ਅਤੇ ਵਪਾਰਕ ਟਿਕਾਣਿਆਂ 'ਤੇ ਅਚਾਨਕ ਛਾਪੇਮਾਰੀ ਕੀਤੀ ਗਈ। ਸ਼ੁੱਕਰਵਾਰ ਸਵੇਰੇ ਹੋਈ ਇਸ ਕਾਰਵਾਈ ਨੇ ਸੂਬੇ ਦੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ।
ਛਾਪੇਮਾਰੀ ਦੌਰਾਨ ਸੰਜੀਵ ਅਰੋੜਾ ਨੇ ਖ਼ੁਦ ਸੋਸ਼ਲ ਮੀਡੀਆ ਪਲੇਟਫਾਰਮ 'X' (ਪਹਿਲਾਂ ਟਵਿੱਟਰ) ਰਾਹੀਂ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਸਵੇਰੇ 10:15 ਵਜੇ ਕੀਤੇ ਆਪਣੇ ਟਵੀਟ ਵਿੱਚ ਲਿਖਿਆ:
"ਸ਼ੁਭ ਸਵੇਰ! ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮੇਰੇ ਟਿਕਾਣਿਆਂ 'ਤੇ ਕਾਰਵਾਈ ਕੀਤੀ ਗਈ ਹੈ। ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ, ਮੈਂ ਜਾਂਚ ਏਜੰਸੀਆਂ ਨੂੰ ਪੂਰਾ ਸਹਿਯੋਗ ਦੇਵਾਂਗਾ। ਮੈਨੂੰ ਪੂਰਾ ਭਰੋਸਾ ਹੈ ਕਿ ਅੰਤ ਵਿੱਚ ਸੱਚ ਦੀ ਹੀ ਜਿੱਤ ਹੋਵੇਗੀ।"
ਜ਼ਿਕਰਯੋਗ ਹੈ ਕਿ ਸੰਜੀਵ ਅਰੋੜਾ ਲੁਧਿਆਣਾ ਦੇ ਪ੍ਰਮੁੱਖ ਉਦਯੋਗਪਤੀ ਹਨ ਅਤੇ ਪਿਛਲੇ ਕੁਝ ਸਮੇਂ ਤੋਂ ਰਾਜ ਸਭਾ ਵਿੱਚ ਪੰਜਾਬ ਦੇ ਮੁੱਦਿਆਂ ਨੂੰ ਸਰਗਰਮੀ ਨਾਲ ਉਠਾਉਂਦੇ ਆ ਰਹੇ ਹਨ। ਫਿਲਹਾਲ ED ਵੱਲੋਂ ਇਸ ਛਾਪੇਮਾਰੀ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
Get all latest content delivered to your email a few times a month.