ਤਾਜਾ ਖਬਰਾਂ
ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਅਹਿਮ ਕਦਮ ਚੁੱਕਿਆ ਹੈ। ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਪਾਸ ਕੀਤੇ ਗਏ ਵਿਸ਼ੇਸ਼ ਐਕਟ ਨੂੰ ਹੁਣ ਅੰਤਿਮ ਪ੍ਰਵਾਨਗੀ ਲਈ ਮਾਨਯੋਗ ਰਾਜਪਾਲ ਕੋਲ ਭੇਜ ਦਿੱਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲਿਖਿਆ:
"ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਐਕਟ ਨੂੰ ਮਾਣਯੋਗ ਰਾਜਪਾਲ ਸਾਹਿਬ ਕੋਲ ਦਸਤਖ਼ਤਾਂ ਲਈ ਭੇਜ ਦਿੱਤਾ ਗਿਆ ਹੈ।"
ਇਸ ਐਕਟ ਦਾ ਮੁੱਖ ਮਕਸਦ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਅਨਸਰਾਂ ਵਿਰੁੱਧ ਕਾਨੂੰਨ ਨੂੰ ਹੋਰ ਮਜ਼ਬੂਤ ਕਰਨਾ ਹੈ। ਪੰਜਾਬ ਸਰਕਾਰ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਉਮਰ ਕੈਦ ਵਰਗੀਆਂ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਹੋਣਾ ਚਾਹੀਦਾ ਹੈ ਤਾਂ ਜੋ ਕੋਈ ਵੀ ਅਜਿਹਾ ਗੁਨਾਹ ਕਰਨ ਦੀ ਹਿੰਮਤ ਨਾ ਕਰੇ।
ਵਿਧਾਨ ਸਭਾ ਤੋਂ ਪਾਸ ਹੋਣ ਤੋਂ ਬਾਅਦ ਹੁਣ ਇਸ ਬਿੱਲ ਦਾ ਕਾਨੂੰਨ ਬਣਨਾ ਰਾਜਪਾਲ ਦੇ ਦਸਤਖ਼ਤਾਂ 'ਤੇ ਨਿਰਭਰ ਕਰਦਾ ਹੈ। ਮਾਣਯੋਗ ਰਾਜਪਾਲ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਇਹ ਐਕਟ ਪੂਰੇ ਸੂਬੇ ਵਿੱਚ ਲਾਗੂ ਹੋ ਜਾਵੇਗਾ।
Get all latest content delivered to your email a few times a month.