ਤਾਜਾ ਖਬਰਾਂ
ਪੰਜਾਬ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਬਣਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੰਗਰੂਰ ਵਿੱਚ ਸਖ਼ਤ ਕਾਰਵਾਈ ਕੀਤੀ ਗਈ। ਸਥਾਨਕ ਰਾਮ ਨਗਰ ਬਸਤੀ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਸਾਂਝੀ ਟੀਮ ਵੱਲੋਂ ਨਜਾਇਜ਼ ਤਰੀਕੇ ਨਾਲ ਬਣਾਈ ਗਈ ਜਾਇਦਾਦ ‘ਤੇ ਬੁਲਡੋਜ਼ਰ ਚਲਾ ਕੇ ਉਸਨੂੰ ਢਾਹ ਦਿੱਤਾ ਗਿਆ।
ਐਸ.ਪੀ. ਨਵਰੀਤ ਸਿੰਘ ਵਿਰਕ ਦੇ ਅਨੁਸਾਰ, ਇਹ ਕਾਰਵਾਈ ਕੰਵਲਜੀਤ ਕੌਰ ਉਰਫ ਕਾਲੋਂ ਦੇ ਮਕਾਨ ਖ਼ਿਲਾਫ਼ ਕੀਤੀ ਗਈ, ਜਿਸ ‘ਤੇ ਨਸ਼ਾ ਤਸਕਰੀ ਨਾਲ ਜੁੜੇ ਗੰਭੀਰ ਦੋਸ਼ ਹਨ। ਪੁਲਿਸ ਦੇ ਅਨੁਸਾਰ, ਉਸ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਪੰਜ ਮਾਮਲੇ ਦਰਜ ਹਨ, ਜਦਕਿ ਉਸਦੇ ਪਰਿਵਾਰ ਦੇ ਮੈਂਬਰਾਂ ‘ਤੇ ਵੀ ਕਈ ਕੇਸ ਦਰਜ ਹੋ ਚੁੱਕੇ ਹਨ।
ਇਹ ਮੁਹਿੰਮ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ, ਜਿਸਦਾ ਮਕਸਦ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦੇਣਾ ਹੈ ਕਿ ਗੈਰਕਾਨੂੰਨੀ ਗਤੀਵਿਧੀਆਂ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਪੁਲਿਸ ਨੇ ਸਪਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਨਸ਼ਾ ਵਪਾਰ ਨਾਲ ਜੁੜੇ ਹਰ ਵਿਅਕਤੀ ‘ਤੇ ਕਾਨੂੰਨੀ ਕਾਰਵਾਈ ਜਾਰੀ ਰਹੇਗੀ।
ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਦੇ ਖ਼ਾਤਮੇ ਲਈ ਅੱਗੇ ਆਉਣ ਅਤੇ ਕਿਸੇ ਵੀ ਸ਼ੱਕੀ ਹਲਚਲ ਬਾਰੇ ਤੁਰੰਤ ਸੂਚਨਾ ਦੇਣ, ਤਾਂ ਜੋ ਸਮਾਜ ਨੂੰ ਇਸ ਬੁਰਾਈ ਤੋਂ ਮੁਕਤ ਕਰਾਇਆ ਜਾ ਸਕੇ।
Get all latest content delivered to your email a few times a month.