IMG-LOGO
ਹੋਮ ਪੰਜਾਬ: ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਾਨੂੰਨ ਲਾਗੂ, ਦੋਸ਼ੀਆਂ ਲਈ ਕੋਈ ਰਹਿਮ...

ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਾਨੂੰਨ ਲਾਗੂ, ਦੋਸ਼ੀਆਂ ਲਈ ਕੋਈ ਰਹਿਮ ਨਹੀਂ : ਨੀਲ ਗਰਗ

Admin User - Apr 19, 2026 06:10 PM
IMG

ਪੰਜਾਬ ਵਿੱਚ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿਲ” ਹੁਣ ਮਾਣਯੋਗ ਰਾਜਪਾਲ ਗੁਲਾਬ ਚੰਦ ਕਟਾਰੀਆਦੇ ਹਸਤਾਖਰਾਂ ਤੋਂ ਬਾਅਦ ਕਾਨੂੰਨ ਬਣ ਗਿਆ ਹੈ।

ਇਸ ਮੌਕੇ ਪੰਜਾਬ ਮੀਡੀਅਮ ਇੰਡਸਟਰੀ ਦੇ ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਇਹ ਕਾਨੂੰਨ ਸਿੱਖ ਕੌਮ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਦਾ ਨਤੀਜਾ ਹੈ ਅਤੇ ਇਹ ਧਾਰਮਿਕ ਭਾਵਨਾਵਾਂ ਦੀ ਪੂਰੀ ਰੱਖਿਆ ਕਰਨ ਲਈ ਬਣਾਇਆ ਗਿਆ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹੁਣ ਬੇਅਦਬੀ ਕਰਨ ਵਾਲੇ ਕਿਸੇ ਵੀ ਹਾਲਤ ਵਿੱਚ ਬਚ ਨਹੀਂ ਸਕਣਗੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨੀਲ ਗਰਗ ਨੇ ਕਿਹਾ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਨਾਲ ਜੁੜਿਆ ਇਹ ਫੈਸਲਾ ਸਿੱਖ ਸੰਗਤ ਲਈ ਵੱਡੀ ਖੁਸ਼ਖਬਰੀ ਹੈ। ਇਹ ਸਿਰਫ਼ ਇੱਕ ਕਾਨੂੰਨੀ ਪ੍ਰਬੰਧ ਨਹੀਂ, ਸਗੋਂ ਸੰਗਤ ਦੀਆਂ ਅਰਦਾਸਾਂ ਅਤੇ ਲੰਬੇ ਸੰਘਰਸ਼ ਦੀ ਜਿੱਤ ਦਾ ਪ੍ਰਤੀਕ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿਛਲੀਆਂ ਸਰਕਾਰਾਂ ਬੇਅਦਬੀ ਦੇ ਮਾਮਲਿਆਂ ‘ਤੇ ਢਿੱਲੀ ਰਹੀਆਂ, ਪਰ ਮੌਜੂਦਾ ਸਰਕਾਰ ਨੇ ਦ੍ਰਿੜ ਇਰਾਦੇ ਨਾਲ ਇਹ ਮਾਮਲਾ ਹੱਲ ਕੀਤਾ ਹੈ। ਇਸ ਕਾਨੂੰਨ ਨਾਲ ਉਹਨਾਂ ਲੋਕਾਂ ਨੂੰ ਵੀ ਸਪੱਸ਼ਟ ਸੰਦੇਸ਼ ਮਿਲਿਆ ਹੈ ਜੋ ਧਾਰਮਿਕ ਮਸਲਿਆਂ ਨੂੰ ਰਾਜਨੀਤਿਕ ਲਾਭ ਲਈ ਵਰਤਦੇ ਰਹੇ ਹਨ।

ਅੰਤ ਵਿੱਚ ਨੀਲ ਗਰਗ ਨੇ ਸਾਰੇ ਵਿਧਾਇਕਾਂ, ਸੰਤ ਮਹਾਪੁਰਖਾਂ ਅਤੇ ਕਾਨੂੰਨੀ ਮਾਹਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਾਨੂੰਨ ਪੰਜਾਬ ਵਿੱਚ ਧਾਰਮਿਕ ਸਨਮਾਨ, ਭਾਈਚਾਰੇ ਅਤੇ ਸ਼ਾਂਤੀ ਨੂੰ ਹੋਰ ਮਜ਼ਬੂਤ ਕਰੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.