ਤਾਜਾ ਖਬਰਾਂ
ਜਲੰਧਰ ਵਿੱਚ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਅਤੇ ਬੇਬੀ ਰਾਣੀ ਮੌਰਿਆ ਨੇ ਕਾਂਗਰਸ ‘ਤੇ ਮਹਿਲਾ ਰਾਖਵਾਂਕਰਨ ਮਾਮਲੇ ਵਿੱਚ ਰੁਕਾਵਟਾਂ ਪੈਦਾ ਕਰਨ ਦੇ ਦੋਸ਼ ਲਗਾਏ। ਖੱਟਰ ਨੇ ਕਿਹਾ ਕਿ ਦੇਸ਼ ਦੀ ਅੱਧੀ ਅਬਾਦੀ ਨੂੰ ਨਿਆਂ ਦੇਣ ਲਈ ਲੰਬੇ ਸਮੇਂ ਤੋਂ ਲੋੜੀਂਦੇ ਕਦਮ ਨਹੀਂ ਚੁੱਕੇ ਗਏ ਅਤੇ ਜਦੋਂ ਵੀ ਭਾਜਪਾ ਨੇ ਇਸ ਵੱਲ ਪਹਲ ਕੀਤੀ, ਵਿਰੋਧੀ ਧਿਰ ਨੇ ਅੜਿੱਕੇ ਪਾਏ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਲਿਆਂਦੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਲਾਗੂ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ 2029 ਤੋਂ ਪਹਿਲਾਂ ਇਸ ਨੂੰ ਲਾਗੂ ਕਰਨ ਦੀ ਯੋਜਨਾ ਬਣਾਈ ਗਈ ਹੈ।
ਉੱਧਰ, ਬੇਬੀ ਰਾਣੀ ਮੌਰਿਆ ਨੇ ਵਿਰੋਧੀ ਪਾਰਟੀਆਂ ‘ਤੇ ਇਸ ਬਿੱਲ ਨੂੰ ਰੋਕਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਦੇਸ਼ ਦੀਆਂ ਔਰਤਾਂ ਦਾ ਅਪਮਾਨ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਔਰਤਾਂ ਇਸਦਾ ਜਵਾਬ ਦੇਣਗੀਆਂ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਉੱਜਵਲਾ ਯੋਜਨਾ ਵਰਗੀਆਂ ਪਹਿਲਾਂ ਨਾਲ ਔਰਤਾਂ ਦੀ ਜ਼ਿੰਦਗੀ ਸੁਧਰੀ ਹੈ ਅਤੇ ਮਹਿਲਾ ਵੰਦਨ ਬਿੱਲ ਇਸੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।
Get all latest content delivered to your email a few times a month.