IMG-LOGO
ਹੋਮ ਪੰਜਾਬ: ਪਤੀ ਨੇ ਸ਼ੱਕ ਦੇ ਚਲਦੇ ਪਤਨੀ ਦਾ ਗਲਾ ਘੁੱਟ ਕੇ...

ਪਤੀ ਨੇ ਸ਼ੱਕ ਦੇ ਚਲਦੇ ਪਤਨੀ ਦਾ ਗਲਾ ਘੁੱਟ ਕੇ ਕੀਤਾ ਕਤਲ

Admin User - Apr 19, 2026 08:48 PM
IMG

ਮਾਛੀਵਾੜਾ ਨੇੜਲੇ ਪਿੰਡ ਮੰਡ ਸੁੱਖੇਵਾਲ ਵਿੱਚ ਇਕ ਦਿਲ ਦਹਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਘਰੇਲੂ ਕਲੇਸ਼ ਨੇ ਖੂਨੀ ਰੂਪ ਧਾਰ ਲਿਆ। ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ, ਜੋ ਕਿ ਕੰਬਾਈਨ ਚਲਾਉਣ ਦਾ ਕੰਮ ਕਰਦਾ ਸੀ, ਨੇ ਆਪਣੀ ਪਤਨੀ ਰਾਜਵਿੰਦਰ ਕੌਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਦੋਵਾਂ ਦਾ ਲਗਭਗ 11 ਸਾਲ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ ਅਤੇ ਉਨ੍ਹਾਂ ਦੇ ਦੋ ਨੰਨੇ ਬੱਚੇ ਵੀ ਹਨ।

ਪਤੀ-ਪਤਨੀ ਵਿਚਕਾਰ ਕਾਫੀ ਸਮੇਂ ਤੋਂ ਸ਼ੱਕ ਨੂੰ ਲੈ ਕੇ ਤਣਾਅ ਚੱਲ ਰਿਹਾ ਸੀ। ਗੁਰਪ੍ਰੀਤ ਸਿੰਘ ਨੂੰ ਆਪਣੀ ਪਤਨੀ ਦੇ ਕਿਸੇ ਹੋਰ ਵਿਅਕਤੀ ਨਾਲ ਫੋਨ 'ਤੇ ਗੱਲ ਕਰਨ ਦਾ ਸ਼ੱਕ ਸੀ, ਜਦਕਿ ਪਤਨੀ ਨੂੰ ਵੀ ਆਪਣੇ ਪਤੀ ਉੱਤੇ ਇਨ੍ਹਾਂ ਹੀ ਕਾਰਨਾਂ ਕਰਕੇ ਸੰਦੇਹ ਸੀ। ਇਹੀ ਸ਼ੱਕ ਅਤੇ ਤਕਰਾਰ ਆਖਿਰਕਾਰ ਇਕ ਭਿਆਨਕ ਅੰਜਾਮ ਤੱਕ ਪਹੁੰਚ ਗਈ।

ਘਟਨਾ ਵੇਲੇ ਦੋਵੇਂ ਘਰ ਵਿੱਚ ਇਕੱਲੇ ਸਨ, ਜਦਕਿ ਪਰਿਵਾਰ ਦੇ ਹੋਰ ਮੈਂਬਰ ਘਰ ਤੋਂ ਬਾਹਰ ਗਏ ਹੋਏ ਸਨ। ਝਗੜਾ ਵਧਣ 'ਤੇ ਗੁਰਪ੍ਰੀਤ ਸਿੰਘ ਨੇ ਗੁੱਸੇ ਵਿੱਚ ਆ ਕੇ ਆਪਣੀ ਪਤਨੀ ਦਾ ਗਲਾ ਘੁੱਟ ਦਿੱਤਾ। ਘਟਨਾ ਤੋਂ ਬਾਅਦ ਉਸ ਨੇ ਆਪਣੇ ਦੋਸਤ ਨੂੰ ਜਾਣਕਾਰੀ ਦਿੱਤੀ ਅਤੇ ਖੁਦ ਹੀ ਪੁਲਿਸ ਨੂੰ ਸੂਚਿਤ ਕਰਦਿਆਂ ਥਾਣੇ ਪਹੁੰਚਣ ਦੀ ਗੱਲ ਕਹੀ।

ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਨੁਸਾਰ ਮੁੱਖ ਕਾਰਣ ਦੰਪਤੀ ਵਿਚਕਾਰ ਪੈਦਾ ਹੋਇਆ ਸ਼ੱਕ ਅਤੇ ਲਗਾਤਾਰ ਘਰੇਲੂ ਕਲੇਸ਼ ਹੈ। ਫਿਲਹਾਲ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਹ ਵੀ ਖੰਗਾਲਿਆ ਜਾ ਰਿਹਾ ਹੈ ਕਿ ਸ਼ੱਕ ਦੇ ਪਿੱਛੇ ਅਸਲ ਹਕੀਕਤ ਕੀ ਸੀ।

ਇਸ ਦਿਲ ਦਹਿਲਾਉਣ ਵਾਲੀ ਘਟਨਾ ਨੇ ਦੋ ਮਾਸੂਮ ਬੱਚਿਆਂ ਨੂੰ ਮਾਂ ਤੋਂ ਵੰਜਾ ਕਰ ਦਿੱਤਾ ਅਤੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.