ਤਾਜਾ ਖਬਰਾਂ
ਚੰਡੀਗੜ੍ਹ - ਹੁਸ਼ਿਆਰਪੁਰ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ, ਇੱਕ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ, ਚਾਰ ਮੁਲਜ਼ਮਾਂ ਸਮੇਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 9.925KG ਹੈਰੋਇਨ, 2 ਵਿਦੇਸ਼ੀ ਪਿਸਤੌਲ, 8 ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਦੇ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ, ਜੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਸਨ। ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਪੁਲਿਸ ਸਟੇਸ਼ਨ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
Get all latest content delivered to your email a few times a month.