IMG-LOGO
ਹੋਮ ਪੰਜਾਬ: ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ...

ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਦੋਸ਼ੀ ਕਾਬੂ

Admin User - Apr 22, 2026 07:29 PM
IMG

ਮਾਲੇਰਕੋਟਲਾ22 ਅਪ੍ਰੈਲ(ਭੁਪਿੰਦਰ ਗਿੱਲ)-

ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ  ਗਗਨ ਅਜੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸ੍ਰੀ ਸੱਤਪਾਲ ਸਰਮਾ ਪੀ.ਪੀ.ਐੱਸ, ਕਪਤਾਨ ਪੁਲਿਸ ਇੰਨਵੈਸਟੀਗੇਸਨ, ਸ੍ਰੀ ਦੀਪਇੰਦਰ ਸਿੰਘ ਜੇਜੀ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਇੰਨਵੈਸਟੀਗੇਸਨ, ਮਾਲੇਰਕੋਟਲਾ ਅਤੇ ਸ੍ਰੀ ਮਾਨਵਜੀਤ ਸਿੰਘ ਸਿੱਧੂ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਲੇਰਕੋਟਲਾ ਦੇ ਦਿਸਾ ਨਿਰਦੇਸਾਂ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਮਾਹੋਰਾਣਾ, ਇੰਸਪੈਕਟਰ ਮਨਜੋਤ ਸਿੰਘ ਮੁੱਖ ਅਫਸਰ ਥਾਣਾ ਸਾਇਬਰ ਕਰਾਇਮ ਮਾਲੇਰਕੋਟਲਾ ਅਤੇ ਥਾਣੇਦਾਰ ਦਰਸ਼ਨ ਸਿੰਘ 932/ਸੰਗ ਮੁੱਖ ਅਫਸਰ ਥਾਣਾ ਸਿਟੀ-2 ਮਾਲੇਰਕੋਟਲਾ ਦੀ ਟੀਮ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਮੁਕੱਦਮਾ ਨੰਬਰ 64 ਮਿਤੀ 26.03.2026 ਅ/ਧ 308(4),351(4),62 BNS ਥਾਣਾ ਸਿਟੀ-2 ਮਾਲੇਰਕੋਟਲਾ ਵਿੱਚ ਨਾਮਲੂੰਮ ਦੋਸੀਆਨ ਨੂੰ ਟੈਕਨੀਕਲ ਤਰੀਕੇ ਨਾਲ ਨਾਲ ਟਰੇਸ ਕਰਕੇ ਦੋਸੀ ਮੁਹੰਮਦ ਸੁਭਹਾਨ ਉਰਫ ਮਾਨ ਪੁੱਤਰ ਮੁਹੰਮਦ ਸਰੀਫ ਵਾਸੀ ਮੁਹੱਲਾ ਸਾਦੇਵਾਲ ਮਾਲੇਰਕੋਟਲਾ ਨੂੰ ਮਿਤੀ 18.04.2026 ਨੂੰ ਮੁਕੱਦਮਾ ਉਕਤ ਵਿੱਚ ਨਾਮਜਦ ਕਰਕੇ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਅਤੇ ਦੋਸੀ ਮੁਹੰਮਦ ਸਬੁਹਾਨ ਉਕਤ ਪਾਸੋਂ ਇੱਕ ਮੋਬਾਇਲ ਮਾਰਕਾ ਰੀਅਲ ਮੀ ਬਰਾਮਦ ਕੀਤਾ ਗਿਆ।

ਦੋਸੀ ਮੁਹੰਮਦ ਸੁਬਹਾਨ ਉਕਤ ਵੱਲੋਂ ਪੁੱਛਗਿੱਛ ਦੌਰਾਨ ਦੱਸਿਆ ਗਿਆ ਕਿ ਉਸ ਵੱਲੋਂ ਜਗਦੀਪ ਸਿੰਘ ਉਰਫ ਸੈਂਟੀ ਪੁੱਤਰ ਜਸਵੰਤ ਸਿੰਘ ਵਾਸੀ ਮਕਾਨ ਨੰ 14 ਬਲਾਕ-ਬੀ ਅਫਸਰ ਕਲੋਨੀ ਸੰਗਰੂਰ ਨੂੰ ਡਾਕਟਰ ਜਮੀਲ ਉਰ ਰਹਿਮਾਨ ਐੱਮ.ਐੱਲ.ਏ ਮਾਲੇਰਕੋਟਲਾ ਦੇ ਮੋਬਾਇਲ ਨੰਬਰ ਮੁਹੱਈਆ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਜਗਦੀਪ ਸਿੰਘ ਉਰਫ ਸੈਂਟੀ ਉਕਤ ਵੱਲੋਂ ਮਿਤੀ 25.03.2026 ਆਪਣੇ ਵਿਦੇਸੀ ਵੱਟਸ ਐੱਪ ਨੰਬਰ +66955038622 ਤੋਂ ਡਾਕਟਰ ਜਮੀਲ ਉਰ ਰਹਿਮਾਨ ਐੱਮ.ਐੱਲ.ਏ ਮਾਲੇਰਕੋਟਲਾ ਦੇ ਪੀ.ਏ ਗੁਰਮੱਖ ਸਿੰਘ ਜੋ ਵਰਤਿਆ ਜਾਂਦਾ ਹੈ ਉਸ ਮੋਬਾਇਲ ਨੰਬਰ ਪਰ ਕਾਲ ਕਰਕੇ 20 ਲੱਖ ਰੁਪੈ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ।

ਜਿਸ ਉਪਰੰਤ ਦੋਸੀ ਮੁਹੰਮਦ ਸੁਬਹਾਨ ਉਕਤ ਦੀ ਪੁੱਛਗਿੱਛ ਪਰ ਜਸਵੰਤ ਸਿੰਘ ਉਕਤ ਨੂੰ ਮਿਤੀ 20.04.2026 ਨੂੰ ਮੁਕੱਦਮਾ ਹਜਾ ਵਿੱਚ ਦੋਸੀ ਨਾਮਜਦ ਕਰਕੇ ਮਿਤੀ 21.04.26 ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਦੋਸੀਆਨ ਪਾਸੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿੰਨਾਂ ਦੀ ਪੁੱਛਗਿੱਛ ਤੋਂ ਹੋਰ ਕਈ ਅਹਿਮ ਵਾਰਦਾਤਾਂ ਟਰੇਸ ਹੋਣ ਦੀ ਸੰਭਾਵਨਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.