IMG-LOGO
ਹੋਮ ਪੰਜਾਬ: ਸੁਲਤਾਨਪੁਰ ਲੋਧੀ ਦੀ ਅਨਾਜ ਮੰਡੀ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ...

ਸੁਲਤਾਨਪੁਰ ਲੋਧੀ ਦੀ ਅਨਾਜ ਮੰਡੀ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ, ਵਿਕਾਸੀ ਮੁੱਦਿਆਂ ‘ਤੇ ਹੋਈ ਮਹੱਤਵਪੂਰਨ ਚਰਚਾ

Admin User - Apr 24, 2026 05:13 PM
IMG

ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਅੱਜ ਸੁਲਤਾਨਪੁਰ ਲੋਧੀ ਦਾ ਦੌਰਾ ਕਰਦੇ ਹੋਏ ਸਥਾਨਕ ਅਨਾਜ ਮੰਡੀ ਦਾ ਵਿਸਥਾਰ ਨਾਲ ਨਿਰੀਖਣ ਕੀਤਾ। ਦੌਰੇ ਦੌਰਾਨ ਉਨ੍ਹਾਂ ਨੇ ਮੰਡੀ ਵਿੱਚ ਚੱਲ ਰਹੇ ਪ੍ਰਬੰਧਾਂ, ਸਹੂਲਤਾਂ ਅਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਬਲਾਕ ਸੰਮਤੀ ਸੁਲਤਾਨਪੁਰ ਲੋਧੀ ਦੇ ਵਾਈਸ ਚੇਅਰਮੈਨ ਅਤੇ ਪ੍ਰਸਿੱਧ ਸਮਾਜ ਸੇਵੀ ਸਾਬਕਾ ਸਰਪੰਚ ਲਾਭ ਸਿੰਘ ਧੰਜੂ ਨਾਲ ਉਨ੍ਹਾਂ ਦੀ ਖਾਸ ਮੁਲਾਕਾਤ ਵੀ ਹੋਈ। ਇਸ ਮੁਲਾਕਾਤ ਦੌਰਾਨ ਲਾਭ ਸਿੰਘ ਧੰਜੂ ਨੇ ਇਲਾਕੇ ਦੀਆਂ ਵੱਖ-ਵੱਖ ਬੁਨਿਆਦੀ ਸਮੱਸਿਆਵਾਂ ਨੂੰ ਉਭਾਰਦੇ ਹੋਏ ਸ਼ਹਿਰ ਦੇ ਵਿਕਾਸ, ਢਾਂਚਾਗਤ ਸੁਧਾਰ ਅਤੇ ਮੰਡੀ ਨਾਲ ਜੁੜੀਆਂ ਲੋੜੀਂਦੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਮੰਤਰੀ ਸਾਹਿਬ ਨੂੰ ਅਗਾਹ ਕੀਤਾ।

ਕੈਬਨਿਟ ਮੰਤਰੀ ਕਟਾਰੂ ਚੱਕ ਨੇ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਜਲਦੀ ਹੀ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ।

ਇਸ ਦੌਰਾਨ ਲਾਭ ਸਿੰਘ ਧੰਜੂ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਧਾਨ ਉਦੇਸ਼ ਇਲਾਕੇ ਦੇ ਹਰ ਵਰਗ ਤੱਕ ਬਿਹਤਰ ਸਹੂਲਤਾਂ ਪਹੁੰਚਾਉਣਾ ਹੈ। ਉਨ੍ਹਾਂ ਨੇ ਖਾਸ ਤੌਰ ‘ਤੇ ਮੰਡੀ ਨਾਲ ਸੰਬੰਧਿਤ ਮੁੱਦਿਆਂ ਨੂੰ ਮੰਤਰੀ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਹੈ ਤਾਂ ਜੋ ਕਿਸਾਨਾਂ ਅਤੇ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਉਮੀਦ ਜਤਾਈ ਕਿ ਸਰਕਾਰ ਜਲਦ ਹੀ ਇਨ੍ਹਾਂ ਮਸਲਿਆਂ ਦਾ ਹੱਲ ਕਰਕੇ ਸੁਲਤਾਨਪੁਰ ਲੋਧੀ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.