IMG-LOGO
ਹੋਮ ਪੰਜਾਬ: ਸੰਗਰੂਰ ਦੇ ਜ਼ਿਲ੍ਹਾ ਹਸਪਤਾਲ ਦੀ ਅਚਾਨਕ ਚੈਕਿੰਗ, ਸਿਹਤ ਸੇਵਾਵਾਂ ਸੁਧਾਰਨ...

ਸੰਗਰੂਰ ਦੇ ਜ਼ਿਲ੍ਹਾ ਹਸਪਤਾਲ ਦੀ ਅਚਾਨਕ ਚੈਕਿੰਗ, ਸਿਹਤ ਸੇਵਾਵਾਂ ਸੁਧਾਰਨ ਲਈ ਸਖ਼ਤ ਹਦਾਇਤਾਂ

Admin User - Apr 24, 2026 05:28 PM
IMG

ਸੰਗਰੂਰ, 24 ਅਪ੍ਰੈਲ 2026 - ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਹਸਪਤਾਲ ਸੰਗਰੂਰ ਵਿੱਚ ਅਚਾਨਕ ਜਾਂਚ ਕੀਤੀ ਗਈ। ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ. ਹਿਤਿੰਦਰ ਕੌਰ ਨੇ ਹਸਪਤਾਲ ਦਾ ਵਿਸਥਾਰ ਨਾਲ ਨਿਰੀਖਣ ਕੀਤਾ।

ਚੈਕਿੰਗ ਦੌਰਾਨ ਓਪੀਡੀ, ਆਪਰੇਸ਼ਨ ਥੀਏਟਰ, ਵੱਖ-ਵੱਖ ਵਾਰਡਾਂ, ਐਮਰਜੈਂਸੀ ਸੇਵਾਵਾਂ, ਜੱਚਾ-ਬੱਚਾ ਸਿਹਤ ਸੇਵਾਵਾਂ, ਲੈਬ ਅਤੇ ਆਈਸੀਟੀਸੀ ਸੈਂਟਰ ਸਮੇਤ ਸਾਰੀਆਂ ਮਹੱਤਵਪੂਰਨ ਇਕਾਈਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਕਿਸੇ ਵੀ ਕਿਸਮ ਦੀ ਦਿੱਕਤ ਹੋਣ ਦੀ ਸੂਰਤ ਵਿੱਚ ਤੁਰੰਤ ਪ੍ਰਸ਼ਾਸਨ ਨੂੰ ਜਾਣੂ ਕਰਵਾਉਣ ਲਈ ਕਿਹਾ।

ਡਾ. ਹਿਤਿੰਦਰ ਕੌਰ ਨੇ ਹਸਪਤਾਲ ਪ੍ਰਬੰਧਨ ਨੂੰ ਸਾਫ-ਸਫਾਈ ਉੱਤੇ ਖ਼ਾਸ ਧਿਆਨ ਦੇਣ, ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਹਸਪਤਾਲ ਅੰਦਰ ਹੀ ਮੁਹੱਈਆ ਕਰਵਾਉਣ ਅਤੇ ਸੰਸਥਾਗਤ ਜਣੇਪਿਆਂ ਨੂੰ ਵਧਾਉਣ ਲਈ ਕਦਮ ਚੁੱਕਣ ਦੀ ਹਦਾਇਤ ਦਿੱਤੀ। ਉਨ੍ਹਾਂ ਨੇ ਸਟਾਫ ਨੂੰ ਆਪਣੀਆਂ ਡਿਊਟੀਆਂ ਪੂਰੀ ਨਿਭਾਉਣ, ਇਮਾਨਦਾਰੀ ਨਾਲ ਕੰਮ ਕਰਨ ਅਤੇ ਮਰੀਜ਼ਾਂ ਨਾਲ ਨਰਮ ਤੇ ਸਹਿਯੋਗੀ ਰਵੱਈਆ ਰੱਖਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਜ਼ਿਲ੍ਹੇ ਦੇ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੌਮੀ ਸਿਹਤ ਪ੍ਰੋਗਰਾਮਾਂ ਸਬੰਧੀ ਸਮੀਖਿਆ ਮੀਟਿੰਗ ਵੀ ਕੀਤੀ ਗਈ, ਜਿਸ ਵਿੱਚ ਕਾਰਗੁਜ਼ਾਰੀ ਦਾ ਅੰਕਲਨ ਕਰਦੇ ਹੋਏ ਅਗਲੇ ਕਦਮ ਤੈਅ ਕੀਤੇ ਗਏ।

ਇਸ ਦੌਰਾਨ ਸਿਵਲ ਸਰਜਨ ਡਾ. ਅਮਰਜੀਤ ਕੌਰ, ਸਹਾਇਕ ਡਾਇਰੈਕਟਰ ਕਮ ਸਟੇਟ ਪ੍ਰੋਗਰਾਮ ਅਫਸਰ (ਐਨ.ਸੀ.ਡੀ.) ਡਾ. ਗਗਨਦੀਪ ਸਿੰਘ ਗਰੋਵਰ ਅਤੇ ਕੰਸਲਟੈਂਟ ਡਾ. ਅਰੁਣ ਚੌਧਰੀ ਵੀ ਮੌਜੂਦ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.