ਤਾਜਾ ਖਬਰਾਂ
ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਾਦੀਆਂ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ Axis Bank ਦੇ ਨਜ਼ਦੀਕ ਇੱਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ। ਘਟਨਾ ਦੀ ਖ਼ਬਰ ਫੈਲਦੇ ਹੀ ਇਲਾਕੇ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਅਤੇ ਸਥਾਨਕ ਲੋਕ ਵੱਡੀ ਗਿਣਤੀ ਵਿੱਚ ਮੌਕੇ ‘ਤੇ ਇਕੱਠੇ ਹੋ ਗਏ। ਖ਼ਾਸ ਗੱਲ ਇਹ ਹੈ ਕਿ ਜਿੱਥੇ ਲਾਸ਼ ਮਿਲੀ, ਓਥੇ ਤੋਂ ਪੁਲਿਸ ਥਾਣਾ ਵੀ ਕਾਫ਼ੀ ਨੇੜੇ ਹੈ।
ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਵਜੋਂ ਹੋਈ ਹੈ, ਜੋ ਪਿੰਡ ਮਾਲੀਆ ਦਾ ਰਹਿਣ ਵਾਲਾ ਸੀ ਅਤੇ ਉਸ ਦੀ ਉਮਰ ਲਗਭਗ 25-26 ਸਾਲ ਦੱਸੀ ਜਾ ਰਹੀ ਹੈ। ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਇਸ ਘਟਨਾ ਕਾਰਨ ਸੋਗ ਦੀ ਲਹਿਰ ਦੌੜ ਗਈ ਹੈ।
ਸੂਚਨਾ ਮਿਲਣ ‘ਤੇ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਲਈ ਭੇਜ ਦਿੱਤਾ ਗਿਆ ਹੈ।
ਪੁਲਿਸ ਵੱਲੋਂ ਮਾਮਲੇ ‘ਚ ਅਜੇ ਤੱਕ ਕੋਈ ਅਧਿਕਾਰਿਕ ਬਿਆਨ ਸਾਹਮਣੇ ਨਹੀਂ ਆਇਆ, ਪਰ ਪ੍ਰਾਰੰਭਿਕ ਜਾਣਕਾਰੀ ਅਨੁਸਾਰ ਮੌਤ ਦੇ ਅਸਲ ਕਾਰਣ ਅਜੇ ਸਪਸ਼ਟ ਨਹੀਂ ਹਨ। ਜਾਂਚ ਵੱਖ-ਵੱਖ ਪੱਖਾਂ ਤੋਂ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸੱਚਾਈ ਸਾਹਮਣੇ ਆਉਣ ਦੀ ਸੰਭਾਵਨਾ ਹੈ।
ਇਸ ਘਟਨਾ ਨੇ ਇਲਾਕੇ ਵਿੱਚ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਲੋਕ ਪੁਲਿਸ ਤੋਂ ਜਲਦ ਤੋਂ ਜਲਦ ਸੱਚਾਈ ਸਾਹਮਣੇ ਲਿਆਂਦੇ ਜਾਣ ਦੀ ਮੰਗ ਕਰ ਰਹੇ ਹਨ।
Get all latest content delivered to your email a few times a month.