IMG-LOGO
ਹੋਮ ਪੰਜਾਬ: ਬਠਿੰਡਾ 'ਚ ਪੁਲਿਸ ਦੀ ਵੱਡੀ ਕਾਰਵਾਈ: ਦੋ ਨੌਜਵਾਨ ਗ੍ਰਿਫ਼ਤਾਰ, 4...

ਬਠਿੰਡਾ 'ਚ ਪੁਲਿਸ ਦੀ ਵੱਡੀ ਕਾਰਵਾਈ: ਦੋ ਨੌਜਵਾਨ ਗ੍ਰਿਫ਼ਤਾਰ, 4 ਨਜਾਇਜ਼ ਹਥਿਆਰ ਅਤੇ 8 ਕਾਰਤੂਸ ਬਰਾਮਦ

Admin User - Apr 26, 2026 07:10 PM
IMG

ਬਠਿੰਡਾ ਪੁਲਿਸ ਵੱਲੋਂ ਗੈਂਗਸਟਰ ਗਤੀਵਿਧੀਆਂ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਹੇਠ ਇਕ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਗਈ ਹੈ। ਇਸ ਦੌਰਾਨ ਪੁਲਿਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ 4 ਨਜਾਇਜ਼ ਹਥਿਆਰ ਅਤੇ 8 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜ਼ਬਤ ਕੀਤੇ ਹਥਿਆਰਾਂ ਵਿੱਚ 3 ਪਿਸਤੌਲ .32 ਬੋਰ ਅਤੇ ਇੱਕ ਦੇਸੀ ਪਿਸਤੌਲ .315 ਬੋਰ ਸ਼ਾਮਲ ਹਨ।

ਇਸ ਬਾਰੇ ਜਾਣਕਾਰੀ ਐਸਪੀ (ਡੀ) ਜਸਮੀਤ ਸਿੰਘ ਸਾਹੀਵਾਲ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਟੀਮ ਸ਼ੱਕੀ ਵਿਅਕਤੀਆਂ ਦੀ ਤਲਾਸ਼ ਵਿੱਚ ਵੈਟਨਰੀ ਕਾਲਜ ਰਾਮਪੁਰਾ ਦੇ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਦੋ ਨੌਜਵਾਨ ਜੰਗਲ ਵਾਲੀ ਦਿਸ਼ਾ ਤੋਂ ਮੋਟਰਸਾਈਕਲ 'ਤੇ ਆਉਂਦੇ ਨਜ਼ਰ ਆਏ। ਪੁਲਿਸ ਨੂੰ ਦੇਖਦੇ ਹੀ ਉਨ੍ਹਾਂ ਨੇ ਵਾਪਸ ਮੁੜਨ ਦੀ ਕੋਸ਼ਿਸ਼ ਕੀਤੀ, ਪਰ ਮੋਟਰਸਾਈਕਲ ਅਚਾਨਕ ਬੰਦ ਹੋ ਗਿਆ, ਜਿਸ ਕਾਰਨ ਉਹ ਪੁਲਿਸ ਦੇ ਹੱਥ ਚੜ੍ਹ ਗਏ।

ਸ਼ੱਕ ਦੇ ਆਧਾਰ ’ਤੇ ਕੀਤੀ ਗਈ ਤਲਾਸ਼ ਦੌਰਾਨ ਉਨ੍ਹਾਂ ਕੋਲੋਂ 4 ਹਥਿਆਰ ਅਤੇ 8 ਰੋਂਦ ਬਰਾਮਦ ਹੋਏ। ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਇੱਕ ਪਿਸਤੌਲ ਮੱਧ ਪ੍ਰਦੇਸ਼ ਤੋਂ 50 ਹਜ਼ਾਰ ਰੁਪਏ ਵਿੱਚ ਖਰੀਦਿਆ ਗਿਆ ਸੀ, ਜਦਕਿ ਦੂਜਾ ਹਥਿਆਰ ਭਗਤਾ ਭਾਈਕਾ ਦੇ ਇਕ ਵਿਅਕਤੀ ਤੋਂ ਲਿਆ ਗਿਆ ਸੀ।

ਹੋਰ ਖੁਲਾਸਿਆਂ ਵਿੱਚ ਸਾਹਮਣੇ ਆਇਆ ਕਿ ਦੋਸ਼ੀਆਂ ਵਿੱਚੋਂ ਇਕ ਦਾ ਪਿੰਡ ਦੇ ਹੀ ਇੱਕ ਵਿਅਕਤੀ ਨਾਲ ਪੁਰਾਣਾ ਝਗੜਾ ਸੀ ਅਤੇ ਉਹ ਉਸ ਨੂੰ ਨੁਕਸਾਨ ਪਹੁੰਚਾਉਣ ਦੀ ਨੀਅਤ ਨਾਲ ਇਹ ਹਥਿਆਰ ਇਕੱਠੇ ਕਰ ਰਿਹਾ ਸੀ। ਪੁਲਿਸ ਅਧਿਕਾਰੀਆਂ ਮੁਤਾਬਕ, ਸਮੇਂ ਸਿਰ ਕੀਤੀ ਕਾਰਵਾਈ ਨਾਲ ਇੱਕ ਸੰਭਾਵਿਤ ਵੱਡੀ ਅਪਰਾਧਿਕ ਘਟਨਾ ਨੂੰ ਟਾਲ ਦਿੱਤਾ ਗਿਆ ਹੈ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਹੋਰ ਖੁਲਾਸਿਆਂ ਦੀ ਸੰਭਾਵਨਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.