ਤਾਜਾ ਖਬਰਾਂ
ਅਮਰੀਕਾ ਦੇ ਬਲੂਮਿੰਗਟਨ ਸ਼ਹਿਰ ਵਿੱਚ ਇੰਡੀਆਨਾ ਯੂਨੀਵਰਸਿਟੀ ਦੇ ਨੇੜੇ ਇੱਕ ਵੱਡੀ ਗੋਲੀਬਾਰੀ ਦੀ ਘਟਨਾ ਨੇ ਹਫੜਾ-ਦਫੜੀ ਮਚਾ ਦਿੱਤੀ। ਇਹ ਵਾਕਿਆ ਦੇਰ ਰਾਤ ਉਸ ਵੇਲੇ ਵਾਪਰਿਆ ਜਦੋਂ ਲਿਟਲ 500 ਵੀਕਐਂਡ ਨਾਲ ਜੁੜੀਆਂ ਪਾਰਟੀਆਂ ਚੱਲ ਰਹੀਆਂ ਸਨ ਅਤੇ ਕਿਰਕਵੁੱਡ ਐਵੇਨਿਊ 'ਤੇ ਭੀੜ ਇਕੱਠੀ ਸੀ।
ਮਿਲੀ ਜਾਣਕਾਰੀ ਮੁਤਾਬਕ, ਇੱਕ ਛੋਟੇ ਝਗੜੇ ਤੋਂ ਬਾਅਦ ਹਾਲਾਤ ਅਚਾਨਕ ਬਿਗੜ ਗਏ ਅਤੇ ਗੋਲੀਆਂ ਚਲਣ ਲੱਗ ਪਈਆਂ। ਗੋਲੀਬਾਰੀ ਦੀ ਆਵਾਜ਼ ਨਾਲ ਹੀ ਮੌਕੇ 'ਤੇ ਮੌਜੂਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਉਹ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ।
ਬਲੂਮਿੰਗਟਨ ਪੁਲਿਸ ਵਿਭਾਗ ਦੇ ਅਨੁਸਾਰ, ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਕੇ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ। ਇਸ ਗੋਲੀਬਾਰੀ ਵਿੱਚ ਘੱਟੋ-ਘੱਟ 9 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ 6 ਨੂੰ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਗਿਆ, ਜਦਕਿ ਹੋਰਾਂ ਨੂੰ ਵੀ ਇਲਾਜ ਲਈ ਪਹੁੰਚਾਇਆ ਗਿਆ।
ਹਾਲਾਂਕਿ ਜ਼ਖ਼ਮੀਆਂ ਦੀ ਸਿਹਤ ਸਥਿਤੀ ਬਾਰੇ ਅਜੇ ਤੱਕ ਕੋਈ ਵੱਡੀ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਪਰ ਖ਼ਬਰ ਲਿਖੇ ਜਾਣ ਤੱਕ ਕਿਸੇ ਵੀ ਸ਼ਖ਼ਸ ਦੀ ਗ੍ਰਿਫ਼ਤਾਰੀ ਨਹੀਂ ਹੋਈ।
Get all latest content delivered to your email a few times a month.