IMG-LOGO
ਹੋਮ ਪੰਜਾਬ: ਸਾਹਿਬਜ਼ਾਦਾ ਅਜੀਤ ਸਿੰਘ ਨਗਰ ’ਚ ਹਥਿਆਰਾਂ ਦੇ ਪ੍ਰਦਰਸ਼ਨ, ਧਰਨਿਆਂ ਅਤੇ...

ਸਾਹਿਬਜ਼ਾਦਾ ਅਜੀਤ ਸਿੰਘ ਨਗਰ ’ਚ ਹਥਿਆਰਾਂ ਦੇ ਪ੍ਰਦਰਸ਼ਨ, ਧਰਨਿਆਂ ਅਤੇ ਰੈਲੀਆਂ ’ਤੇ ਸਖ਼ਤ ਪਾਬੰਦੀਆਂ ਲਾਗੂ

Admin User - Apr 28, 2026 06:24 PM
IMG

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਵੱਡਾ ਫੈਸਲਾ ਲਿਆ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਕਈ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ।

ਇਨ੍ਹਾਂ ਹੁਕਮਾਂ ਅਨੁਸਾਰ ਹੁਣ ਕਿਸੇ ਵੀ ਜਨਤਕ ਸਥਾਨ, ਧਾਰਮਿਕ ਇਕੱਠ, ਵਿਆਹ ਸਮਾਰੋਹ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਜਾਂ ਉਹਨਾਂ ਦਾ ਪ੍ਰਦਰਸ਼ਨ ਕਰਨ ’ਤੇ ਪੂਰਨ ਰੋਕ ਰਹੇਗੀ। ਇਸ ਦੇ ਨਾਲ ਹੀ ਹਥਿਆਰਾਂ ਜਾਂ ਹਿੰਸਾ ਨੂੰ ਵਧਾਵਾ ਦੇਣ ਵਾਲੇ ਗੀਤਾਂ ’ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਨਫਰਤ ਭਰੇ ਭਾਸ਼ਣਾਂ ਨੂੰ ਵੀ ਸਖ਼ਤੀ ਨਾਲ ਰੋਕਣ ਦੇ ਆਦੇਸ਼ ਜਾਰੀ ਕੀਤੇ ਹਨ।

ਇਸ ਤੋਂ ਇਲਾਵਾ, ਜ਼ਿਲ੍ਹੇ ਵਿੱਚ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੋਨ ਟਾਵਰਾਂ ਅਤੇ ਸਰਕਾਰੀ ਜਾਂ ਨਿੱਜੀ ਇਮਾਰਤਾਂ ’ਤੇ ਚੜ੍ਹਨ ਜਾਂ ਉਨ੍ਹਾਂ ਦੇ ਨੇੜੇ ਧਰਨੇ-ਪ੍ਰਦਰਸ਼ਨ ਕਰਨ ਅਤੇ ਸੜਕਾਂ ਨੂੰ ਜਾਮ ਕਰਨ ’ਤੇ ਵੀ ਪੂਰਨ ਤੌਰ ’ਤੇ ਮਨਾਹੀ ਕਰ ਦਿੱਤੀ ਗਈ ਹੈ। ਇਹ ਕਦਮ ਲੋਕਾਂ ਦੀ ਜਾਨ ਨੂੰ ਖਤਰੇ ਤੋਂ ਬਚਾਉਣ ਅਤੇ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ ਚੁੱਕਿਆ ਗਿਆ ਹੈ।

ਖ਼ਾਸ ਤੌਰ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਦੇ ਅੰਦਰ ਅਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਤਰ੍ਹਾਂ ਦੇ ਧਰਨੇ ਜਾਂ ਰੈਲੀ ਕਰਨ ’ਤੇ ਰੋਕ ਲਗਾ ਦਿੱਤੀ ਗਈ ਹੈ। ਹਾਲਾਂਕਿ, ਮੈਮੋਰੰਡਮ ਦੇਣ ਲਈ ਪੰਜ ਤੋਂ ਘੱਟ ਵਿਅਕਤੀਆਂ ਨੂੰ ਦਫ਼ਤਰ ਵਿੱਚ ਜਾਣ ਦੀ ਆਗਿਆ ਰਹੇਗੀ।

ਪੁਲਿਸ ਪ੍ਰਸ਼ਾਸਨ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਕਈ ਵਾਰ ਵੱਖ-ਵੱਖ ਯੂਨੀਅਨਾਂ ਵੱਲੋਂ ਖਤਰਨਾਕ ਢੰਗ ਨਾਲ ਟੈਂਕੀਆਂ ਜਾਂ ਇਮਾਰਤਾਂ ’ਤੇ ਚੜ੍ਹ ਕੇ ਪ੍ਰਦਰਸ਼ਨ ਕੀਤੇ ਜਾਂਦੇ ਹਨ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਨੂੰ ਖਤਰਾ ਬਣਦਾ ਹੈ ਅਤੇ ਕਾਨੂੰਨ-ਵਿਵਸਥਾ ਵੀ ਪ੍ਰਭਾਵਿਤ ਹੁੰਦੀ ਹੈ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਇਹ ਪਾਬੰਦੀਆਂ ਲਗਾਈਆਂ ਗਈਆਂ ਹਨ।

ਇਹ ਸਾਰੇ ਹੁਕਮ 28 ਅਪ੍ਰੈਲ 2026 ਤੋਂ 10 ਜੂਨ 2026 ਤੱਕ ਲਾਗੂ ਰਹਿਣਗੇ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.