IMG-LOGO
ਹੋਮ ਪੰਜਾਬ: ਪੰਜਾਬ 'ਚ ਹੜ੍ਹ ਰੋਕਥਾਮ ਲਈ ਵੱਡੀ ਤਿਆਰੀ: ਸਰਕਾਰ ਵੱਲੋਂ 600...

ਪੰਜਾਬ 'ਚ ਹੜ੍ਹ ਰੋਕਥਾਮ ਲਈ ਵੱਡੀ ਤਿਆਰੀ: ਸਰਕਾਰ ਵੱਲੋਂ 600 ਕਰੋੜ ਰੁਪਏ ਦਾ ਪ੍ਰੋਜੈਕਟ ਤੇਜ਼ੀ ਨਾਲ ਜਾਰੀ

Admin User - Apr 28, 2026 06:46 PM
IMG

ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਮਾਨਸੂਨ ਮੌਸਮ ਤੋਂ ਪਹਿਲਾਂ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਨੂੰ ਘੱਟ ਕਰਨ ਲਈ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸੂਬੇ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਬੀਓਪੀ ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਉੱਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਸਰਕਾਰ ਵੱਲੋਂ ਕੁੱਲ 600 ਕਰੋੜ ਰੁਪਏ ਹੜ੍ਹ ਰੋਕੂ ਪ੍ਰਬੰਧਾਂ ’ਤੇ ਖਰਚੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ਦੌਰਾਨ ਨੁਕਸਾਨੀ ਹੋਏ ਬੰਨ੍ਹਾਂ ਦੀ ਮੁਰੰਮਤ ਤੇ ਮਜ਼ਬੂਤੀ ਲਈ ਕੰਮ ਜਾਰੀ ਹੈ। ਖਾਸ ਕਰਕੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਵਿੱਚ ਪਏ ਪਾੜਾਂ ਨੂੰ ਭਰ ਕੇ ਉਨ੍ਹਾਂ ਨੂੰ ਪੱਥਰਾਂ ਨਾਲ ਮਜ਼ਬੂਤ ਕੀਤਾ ਜਾ ਰਿਹਾ ਹੈ, ਜਿਸ ’ਤੇ ਲਗਭਗ 4 ਕਰੋੜ ਰੁਪਏ ਦੀ ਲਾਗਤ ਆ ਰਹੀ ਹੈ।

ਮੰਤਰੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪਿਛਲੇ ਸਾਲ ਦੇ ਹੜ੍ਹਾਂ ਤੋਂ ਬਾਅਦ ਵਿਭਾਗ ਵੱਲੋਂ 132 ਨਾਜੁਕ ਥਾਵਾਂ ਦੀ ਪਹਿਚਾਣ ਕੀਤੀ ਗਈ ਸੀ, ਜਿੱਥੇ ਹੜ੍ਹ ਰੋਕੂ ਕੰਮ ਜੰਗੀ ਪੱਧਰ ’ਤੇ ਚੱਲ ਰਹੇ ਹਨ। ਇਹ ਸਾਰੇ ਕੰਮ 30 ਜੂਨ 2026 ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਇਸ ਦੇ ਨਾਲ ਹੀ ਦਰਿਆਵਾਂ ਵਿੱਚ ਡੀ-ਸਿਲਟਿੰਗ, ਨਾਲਿਆਂ ਦੀ ਸਫ਼ਾਈ ਅਤੇ ਹੜ੍ਹ ਰੋਕਥਾਮ ਲਈ ਨਵੇਂ ਤਕਨੀਕੀ ਹੱਲ ਵੀ ਅਪਣਾਏ ਜਾ ਰਹੇ ਹਨ। ਸਰਕਾਰ ਵੱਲੋਂ ਫਿਨਲੈਂਡ ਤੋਂ ਆਧੁਨਿਕ ਐਂਫੀਬੀਅਸ ਮਸ਼ੀਨਾਂ ਖਰੀਦਣ ਦੀ ਯੋਜਨਾ ਹੈ, ਜੋ ਪਾਣੀ ਅਤੇ ਜਮੀਨ ਦੋਵਾਂ ’ਤੇ ਕੰਮ ਕਰ ਸਕਦੀਆਂ ਹਨ ਅਤੇ ਐਮਰਜੈਂਸੀ ਹਾਲਾਤਾਂ ਵਿੱਚ ਵੀ ਲਾਭਦਾਇਕ ਸਾਬਤ ਹੋਣਗੀਆਂ।

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਸਰਕਾਰ ਦੇ ਇਨ੍ਹਾਂ ਉਪਰਾਲਿਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਵਾਰ ਸਮੇਂ ਸਿਰ ਤਿਆਰੀ ਕੀਤੀ ਜਾ ਰਹੀ ਹੈ, ਤਾਂ ਜੋ ਲੋਕਾਂ ਦੇ ਜਾਨ-ਮਾਲ ਦੀ ਪੂਰੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.