ਤਾਜਾ ਖਬਰਾਂ
ਪੰਜਾਬ ਦੇ ਜਗਰਾਉਂ ਹਲਕੇ ਦੇ ਪਿੰਡ ਰੂਮੀ ਵਿੱਚ ਤੜਕੇ ਇੱਕ ਡਰਾਉਣਾ ਮਾਮਲਾ ਸਾਹਮਣੇ ਆਇਆ, ਜਿੱਥੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਇੱਕ NRI ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੇਟ ’ਤੇ ਅੰਧਾਧੁੰਦ ਫਾਇਰਿੰਗ ਕੀਤੀ ਗਈ। ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਘਰ ਦੇ ਮੁੱਖ ਦਰਵਾਜ਼ੇ ’ਤੇ ਲਗਭਗ 6 ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ।
ਇਸ ਘਟਨਾ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਿਸ ਘਰ ਨੂੰ ਨਿਸ਼ਾਨਾ ਬਣਾਇਆ ਗਿਆ, ਉੱਥੇ ਇੱਕ ਬਜ਼ੁਰਗ ਮਹਿਲਾ ਮਲਕੀਤ ਕੌਰ ਆਪਣੀ ਨੂੰਹ ਅਤੇ ਦੋ ਪੋਤਿਆਂ ਨਾਲ ਰਹਿੰਦੀ ਹੈ, ਜਦਕਿ ਉਸਦਾ ਪੁੱਤਰ ਵਿਦੇਸ਼ (ਕੈਨੇਡਾ) ਵਿੱਚ ਵਸਦਾ ਹੈ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਹੈ, ਜਿਸ ਕਾਰਨ ਇਹ ਹਮਲਾ ਹੋਰ ਵੀ ਰਹੱਸਮਈ ਬਣ ਗਿਆ ਹੈ।
ਪੀੜਤ ਮਲਕੀਤ ਕੌਰ ਨੇ ਦੱਸਿਆ ਕਿ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਬਿਨਾਂ ਕਿਸੇ ਚੇਤਾਵਨੀ ਦੇ ਗੋਲੀਆਂ ਚਲਾਕੇ ਭੱਜ ਗਏ, ਜਿਸ ਨਾਲ ਉਹ ਅਤੇ ਪਰਿਵਾਰ ਦੇ ਮੈਂਬਰ ਡਰ ਦੇ ਸਾਏ ਹੇਠ ਹਨ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਮਾਮਲੇ ਦੀ ਜਾਣਕਾਰੀ ਮਿਲਣ ਉਪਰੰਤ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। DSP Jaswinder Singh Dhindsa ਨੇ ਕਿਹਾ ਕਿ ਪੁਲਿਸ ਵੱਲੋਂ ਇਲਾਕੇ ਦੇ CCTV ਫੁਟੇਜ ਖੰਗਾਲੇ ਜਾ ਰਹੇ ਹਨ ਅਤੇ ਜਲਦੀ ਹੀ ਦੋਸ਼ੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ। ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਹਮਲੇ ਦੇ ਪਿੱਛੇ ਕੀ ਕਾਰਨ ਸੀ।
Get all latest content delivered to your email a few times a month.