ਤਾਜਾ ਖਬਰਾਂ
ਪੰਜਾਬ ਵਿੱਚ ਸਕੂਲਾਂ ਅਤੇ ਸਰਕਾਰੀ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਤਾਜ਼ਾ ਮਾਮਲੇ ਵਿੱਚ ਪਟਿਆਲਾ ਦੇ ਨਾਮਵਰ ਸ਼ਿਵਾਲਿਕ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਖ਼ੌਫ਼ਨਾਕ ਧਮਕੀ ਮਿਲੀ ਹੈ। ਸਕੂਲ ਪ੍ਰਬੰਧਕਾਂ ਨੂੰ ਇਹ ਧਮਕੀ ਇੱਕ ਈ-ਮੇਲ ਰਾਹੀਂ ਭੇਜੀ ਗਈ, ਜਿਸ ਤੋਂ ਬਾਅਦ ਸਕੂਲ ਕੈਂਪਸ ਅਤੇ ਮਾਪਿਆਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।
ਈ-ਮੇਲ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ ਹਨ। ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਅਤੇ ਬੰਬ ਨਿਰੋਧਕ ਦਸਤੇ ਵੱਲੋਂ ਸਕੂਲ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਰਾਜਪੁਰਾ ਦੇ ਸ਼ੰਭੂ ਨੇੜੇ ਰੇਲਵੇ ਟਰੈਕ 'ਤੇ ਹੋਏ ਜ਼ਬਰਦਸਤ ਧਮਾਕਾ ਹੋਇਆ ਸੀ, ਜਿਸ ਤੋਂ ਬਾਅਦ ਪੂਰੇ ਜ਼ਿਲ੍ਹੇ ਵਿੱਚ ਪਹਿਲਾਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅਜਿਹੇ ਸੰਵੇਦਨਸ਼ੀਲ ਸਮੇਂ ਵਿੱਚ ਸਕੂਲ ਨੂੰ ਮਿਲੀ ਇਹ ਧਮਕੀ ਪ੍ਰਸ਼ਾਸਨ ਲਈ ਵੱਡੀ ਚੁਣੌਤੀ ਬਣੀ ਹੋਈ ਹੈ।
ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਨਾਮੀ ਸਕੂਲਾਂ, ਹਵਾਈ ਅੱਡਿਆਂ ਅਤੇ ਸਰਕਾਰੀ ਦਫ਼ਤਰਾਂ ਨੂੰ ਅਜਿਹੀਆਂ ਧਮਕੀ ਭਰੀਆਂ ਈ-ਮੇਲਾਂ ਮਿਲ ਰਹੀਆਂ ਹਨ। ਹਾਲਾਂਕਿ ਹੁਣ ਤੱਕ ਦੀ ਜਾਂਚ ਵਿੱਚ ਜ਼ਿਆਦਾਤਰ ਧਮਕੀਆਂ ‘ਅਫ਼ਵਾਹ’ (Hoax) ਸਾਬਤ ਹੋਈਆਂ ਹਨ| ਸਾਈਬਰ ਸੈੱਲ ਵੱਲੋਂ ਈ-ਮੇਲ ਦੇ ਆਈ.ਪੀ. ਐਡਰੈੱਸ (IP Address) ਨੂੰ ਟਰੇਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਤੱਕ ਪਹੁੰਚਿਆ ਜਾ ਸਕੇ।
Get all latest content delivered to your email a few times a month.