IMG-LOGO
ਹੋਮ ਪੰਜਾਬ: ਅੰਮ੍ਰਿਤਸਰ ਦੇ ਜੰਡਿਆਲਾ ਇਲਾਕੇ ‘ਚ ਦਰਦਨਾਕ ਘਟਨਾ: ਪੈਸਿਆਂ ਦੇ ਵਿਵਾਦ...

ਅੰਮ੍ਰਿਤਸਰ ਦੇ ਜੰਡਿਆਲਾ ਇਲਾਕੇ ‘ਚ ਦਰਦਨਾਕ ਘਟਨਾ: ਪੈਸਿਆਂ ਦੇ ਵਿਵਾਦ ‘ਚ ਪੁੱਤ ਵੱਲੋਂ ਮਾਂ ਦੀ ਹੱਤਿਆ

Admin User - Apr 30, 2026 07:42 PM
IMG

ਅੰਮ੍ਰਿਤਸਰ ਦੇ ਜੰਡਿਆਲਾ ਹਲਕੇ ਦੇ ਪਿੰਡ ਤਨੇਲ ਵਿੱਚ ਇੱਕ ਬਹੁਤ ਹੀ ਦਿਲ ਦਹਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਨੇ ਆਪਣੇ ਹੀ ਮਾਂ ਦਾ ਕਤਲ ਕਰ ਦਿੱਤਾ। ਇਸ ਹਾਦਸੇ ਨਾਲ ਪੂਰੇ ਪਿੰਡ ਵਿੱਚ ਸ਼ੋਕ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਲੋਕ ਹੈਰਾਨ ਹਨ ਕਿ ਖੂਨ ਦੇ ਰਿਸ਼ਤੇ ਵੀ ਇੰਨੇ ਕਮਜ਼ੋਰ ਹੋ ਸਕਦੇ ਹਨ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਮਹਿਲਾ ਦਾ ਪਤੀ ਫੌਜ ਵਿੱਚ ਸੇਵਾ ਨਿਭਾ ਰਿਹਾ ਸੀ ਅਤੇ ਲਗਭਗ ਪੰਜ ਸਾਲ ਪਹਿਲਾਂ ਉਸ ਦੀ ਮੌਤ ਹੋ ਗਈ ਸੀ। ਉਸ ਤੋਂ ਬਾਅਦ ਸਰਕਾਰ ਵੱਲੋਂ ਮਿਲੇ ਮੁਆਵਜ਼ੇ ਅਤੇ ਹੋਰ ਪੈਸਿਆਂ ਨੂੰ ਲੈ ਕੇ ਘਰ ਵਿੱਚ ਲਗਾਤਾਰ ਤਣਾਅ ਬਣਿਆ ਹੋਇਆ ਸੀ। ਪਰਿਵਾਰ ਦੇ ਦੋਸ਼ਾਂ ਅਨੁਸਾਰ, ਨੌਜਵਾਨ ਨੂੰ ਉਸਦੇ ਫੁੱਫੜ ਵੱਲੋਂ ਮਾਂ ਦੇ ਖਿਲਾਫ ਭੜਕਾਇਆ ਜਾ ਰਿਹਾ ਸੀ, ਜਿਸ ਨਾਲ ਘਰੇਲੂ ਵਿਵਾਦ ਹੋਰ ਵੀ ਗੰਭੀਰ ਹੋ ਗਿਆ।

ਸੋਮਵਾਰ ਨੂੰ ਮਹਿਲਾ ਨੂੰ ਵਾਪਸ ਘਰ ਲਿਆਂਦਾ ਗਿਆ ਸੀ, ਪਰ ਅਗਲੇ ਦਿਨ ਦੁਪਹਿਰ ਕਰੀਬ 3 ਵਜੇ ਨੌਜਵਾਨ ਕਰਮਵੀਰ ਨੇ ਕਥਿਤ ਤੌਰ ‘ਤੇ ਆਪਣੀ ਮਾਂ ਦਾ ਚੁੰਨੀ ਨਾਲ ਗਲਾ ਘੁੱਟ ਦਿੱਤਾ। ਇਸ ਤੋਂ ਬਾਅਦ ਉਸ ਨੇ ਸਿਰ ‘ਤੇ ਵੀ ਵਾਰ ਕੀਤੇ, ਜਿਸ ਕਾਰਨ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਸਮੇਂ ਘਰ ਦੇ ਦਰਵਾਜ਼ੇ ਬੰਦ ਸਨ, ਜਿਸ ਕਾਰਨ ਕਿਸੇ ਨੂੰ ਵੀ ਤੁਰੰਤ ਪਤਾ ਨਹੀਂ ਲੱਗ ਸਕਿਆ।

ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਸਾਰਾ ਮਾਮਲਾ ਪੈਸਿਆਂ ਦੀ ਲਾਲਚ ਨਾਲ ਜੁੜਿਆ ਹੋਇਆ ਹੈ। ਉਹਨਾਂ ਨੇ ਦੋਸ਼ੀਆਂ ਲਈ ਕੜੀ ਤੋਂ ਕੜੀ ਸਜ਼ਾ ਦੀ ਮੰਗ ਕੀਤੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਦੂਜੇ ਪਾਸੇ, ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸੱਚਾਈ ਸਾਹਮਣੇ ਆਵੇਗੀ। ਇਸ ਦਰਮਿਆਨ, ਪਰਿਵਾਰ ਇਨਸਾਫ ਦੀ ਉਡੀਕ ਕਰ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.