IMG-LOGO
ਹੋਮ ਪੰਜਾਬ: ਮੋਗਾ 'ਚ ਨਸ਼ਾ ਤਸਕਰੀ ‘ਤੇ ਵੱਡਾ ਵਾਰ – 1 ਕਿਲੋ...

ਮੋਗਾ 'ਚ ਨਸ਼ਾ ਤਸਕਰੀ ‘ਤੇ ਵੱਡਾ ਵਾਰ – 1 ਕਿਲੋ ਹੈਰੋਇਨ ਸਮੇਤ 3 ਦੋਸ਼ੀ ਕਾਬੂ, ਮੁੱਖ ਸਪਲਾਇਰ ਦੀ ਤਲਾਸ਼ ਜਾਰੀ

Admin User - May 01, 2026 06:54 PM
IMG

ਮੋਗਾ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ 1 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਹੁੰਡਾਈ ਕ੍ਰੇਟਾ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੀ.ਆਈ.ਏ. ਸਟਾਫ਼ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਮੁਲਜ਼ਮਾਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਕਾਰ ਦੀ ਤਲਾਸ਼ੀ ਲਈ ਗਈ, ਜਿਸ ਵਿੱਚ ਹੈਂਡਬ੍ਰੇਕ ਕੋਲ ਬਣੇ ਖਾਨੇ ‘ਚੋਂ ਮੋਮੀ ਲਿਫਾਫੇ ਵਿੱਚ ਲੁਕਾਈ ਹੋਈ ਹੈਰੋਇਨ ਬਰਾਮਦ ਹੋਈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਦੋ ਦੋਸ਼ੀ ਸ੍ਰੀ ਮੁਕਤਸਰ ਸਾਹਿਬ ਦੇ ਨਿਵਾਸੀ ਹਨ ਜਦਕਿ ਇੱਕ ਮੋਗਾ ਜ਼ਿਲ੍ਹੇ ਨਾਲ ਸੰਬੰਧਿਤ ਹੈ, ਅਤੇ ਬਰਾਮਦ ਕੀਤੀ ਗਈ ਕਾਰ ਸੁਪਰੀਤ ਸਿੰਘ ਦੇ ਪਿਤਾ ਰਜਿੰਦਰਪਾਲ ਸਿੰਘ ਦੇ ਨਾਮ ‘ਤੇ ਦਰਜ ਹੈ।

ਐਸ.ਪੀ. (ਡੀ) ਬਾਲਕ੍ਰਿਸ਼ਨ ਸਿੰਘ ਸਿੰਗਲਾ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਦਾ ਮੁੱਖ ਤਸਕਰ ਵੀ ਪਛਾਣਿਆ ਜਾ ਚੁੱਕਾ ਹੈ, ਜੋ ਪਹਿਲਾਂ ਵੀ ਕਈ ਮਾਮਲਿਆਂ ਵਿੱਚ ਸ਼ਾਮਲ ਰਹਿ ਚੁੱਕਾ ਹੈ ਅਤੇ ਇਸ ਵੇਲੇ ਪੁਲਿਸ ਨੂੰ ਲੋੜੀਂਦਾ ਹੈ। ਪ੍ਰਾਰੰਭਿਕ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ ਇਹ ਨਸ਼ੀਲਾ ਪਦਾਰਥ ਉਸੇ ਮੁੱਖ ਸਪਲਾਇਰ ਤੋਂ ਲੈ ਕੇ ਆਏ ਸਨ। ਪੁਲਿਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੇ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.