ਤਾਜਾ ਖਬਰਾਂ
ਚੰਡੀਗੜ੍ਹ, 1 ਮਈ:
ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਨੇ ਪਰਜਾ ਮੰਡਲ ਲਹਿਰ ‘ਚ ਹਿੱਸਾ ਲੈਣ ਵਾਲੇ ਆਜ਼ਾਦੀ ਘੁਲਾਟੀਏ ਸ੍ਰੀ ਚਮਨ ਲਾਲ, ਉੱਘੇ ਫੋਟੋਗ੍ਰਾਫਰ ਸ੍ਰੀ ਰਘੂ ਰਾਏ, ਭਾਰਤ-ਪਾਕਿ ਯੁੱਧ ਵਿੱਚ ਹਿੱਸਾ ਲੈਣ ਵਾਲੇ ਲੈਫਟੀਨੈਂਟ ਜਨਰਲ ਦੀਪਿੰਦਰ ਸਿੰਘ ਅਤੇ ਹਾਕੀ ਓਲੰਪੀਅਨ ਸ. ਗੁਰਬਖਸ਼ ਸਿੰਘ ਗਰੇਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ।
ਸਦਨ ਵਿੱਚ ਸ਼ਰਧਾਂਜਲੀ ਭੇਟ ਕਰਨ ਸਮੇਂ ਸਤਿਕਾਰ ਵਜੋਂ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਧਾਰਿਆ ਗਿਆ।
Get all latest content delivered to your email a few times a month.