IMG-LOGO
ਹੋਮ ਪੰਜਾਬ: ਮਜ਼ਦੂਰ ਦਿਵਸ ‘ਤੇ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ: 13 ਸਾਲਾਂ...

ਮਜ਼ਦੂਰ ਦਿਵਸ ‘ਤੇ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ: 13 ਸਾਲਾਂ ਬਾਅਦ 15% ਤਨਖਾਹ ਵਾਧਾ- ਨੀਲ ਗਰਗ

Admin User - May 02, 2026 08:56 PM
IMG

ਮਜ਼ਦੂਰ ਦਿਵਸ ਦੇ ਮੌਕੇ ‘ਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਮਜ਼ਦੂਰ ਵਰਗ ਲਈ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਫੈਸਲਾ ਲਿਆ ਹੈ। ਸਰਕਾਰ ਵੱਲੋਂ ਸਰਕਾਰੀ ਅਤੇ ਗੈਰ-ਸਰਕਾਰੀ ਦੋਹਾਂ ਖੇਤਰਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਮੂਲ ਤਨਖਾਹ ਵਿੱਚ 15 ਫੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਹੈ, ਜੋ ਲਗਭਗ 13 ਸਾਲਾਂ ਬਾਅਦ ਕੀਤਾ ਗਿਆ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

ਇਸ ਸਬੰਧੀ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਇਹ ਫੈਸਲਾ ਮਜ਼ਦੂਰਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਹਨਾਂ ਦੀ ਜੀਵਨਸ਼ੈਲੀ ਨੂੰ ਸੁਧਾਰਨ ਵਿੱਚ ਵੀ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਮਜ਼ਦੂਰ ਵਰਗ ਇਸ ਤਰ੍ਹਾਂ ਦੇ ਫੈਸਲੇ ਦੀ ਉਡੀਕ ਕਰ ਰਿਹਾ ਸੀ, ਜਿਸ ਨੂੰ ਹੁਣ ਸਰਕਾਰ ਨੇ ਹਕੀਕਤ ਬਣਾਇਆ ਹੈ।

ਨੀਲ ਗਰਗ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਆਮ ਲੋਕਾਂ ਅਤੇ ਮਜ਼ਦੂਰਾਂ ਦੀ ਭਲਾਈ ਲਈ ਵਚਨਬੱਧ ਰਹੀ ਹੈ। ਉਨ੍ਹਾਂ ਅਨੁਸਾਰ ਇਹ ਤਨਖਾਹ ਵਾਧਾ ਸਿਰਫ਼ ਆਰਥਿਕ ਸਹਾਇਤਾ ਨਹੀਂ, ਸਗੋਂ ਮਜ਼ਦੂਰਾਂ ਦੀ ਮਿਹਨਤ ਦਾ ਸਤਿਕਾਰ ਵੀ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਮਜ਼ਦੂਰ ਪੰਜਾਬ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ ਹਨ ਅਤੇ ਇਹ ਫੈਸਲਾ ਉਹਨਾਂ ਵਿੱਚ ਨਵੀਂ ਉਮੀਦ ਅਤੇ ਭਰੋਸਾ ਜਗਾਏਗਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਵਾਅਦਿਆਂ ਤੱਕ ਹੀ ਸੀਮਿਤ ਰਹੀਆਂ, ਉੱਥੇ ਮੌਜੂਦਾ ਸਰਕਾਰ ਨੇ ਜ਼ਮੀਨੀ ਪੱਧਰ ‘ਤੇ ਕਦਮ ਚੁੱਕ ਕੇ ਅਸਲ ਬਦਲਾਅ ਲਿਆਂਦਾ ਹੈ।

ਅੰਤ ਵਿੱਚ ਉਨ੍ਹਾਂ ਨੇ ਕਿਹਾ ਕਿ “ਕਿਰਤ ਦੀ ਕਦਰ ਕਰਨਾ ਸਾਡੀ ਸਰਕਾਰ ਦਾ ਸਿਰਫ਼ ਨਾਅਰਾ ਨਹੀਂ, ਸਗੋਂ ਅਮਲੀ ਰੂਪ ਵਿੱਚ ਦਿੱਤਾ ਗਿਆ ਸੰਦੇਸ਼ ਹੈ।”

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.