IMG-LOGO
ਹੋਮ ਪੰਜਾਬ: ਹੁਸ਼ਿਆਰਪੁਰ ਦੌਰੇ ਤੋਂ ਪਹਿਲਾਂ CM ਮਾਨ ਘਿਰੇ ਵਿਵਾਦਾਂ ‘ਚ, ਕਿਸਾਨ...

ਹੁਸ਼ਿਆਰਪੁਰ ਦੌਰੇ ਤੋਂ ਪਹਿਲਾਂ CM ਮਾਨ ਘਿਰੇ ਵਿਵਾਦਾਂ ‘ਚ, ਕਿਸਾਨ ਤੇ ਅਧਿਆਪਕ ਆਗੂ ਨਜ਼ਰਬੰਦ

Admin User - May 03, 2026 01:58 PM
IMG

ਪੰਜਾਬ ਦੇ ਮੁੱਖ ਮੰਤਰੀ Bhagwant Mann ਦੇ ਹੁਸ਼ਿਆਰਪੁਰ ਦੌਰੇ ਨੂੰ ਲੈ ਕੇ ਸਿਆਸੀ ਅਤੇ ਕਿਸਾਨ ਮਾਹੌਲ ਗਰਮ ਹੋ ਗਿਆ ਹੈ। ਗੰਨੇ ਦੀ ਬਕਾਇਆ ਰਕਮ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਨੇ ਸੀਐਮ ਨਾਲ ਮੁਲਾਕਾਤ ਦੀ ਯੋਜਨਾ ਬਣਾਈ ਸੀ, ਪਰ ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਵੱਲੋਂ ਤੜਕੇ ਕਾਰਵਾਈ ਕਰਦਿਆਂ ਕਈ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ। ਇਸ ਕਾਰਵਾਈ ਦੌਰਾਨ ਉਹ ਅਧਿਆਪਕ ਆਗੂ ਵੀ ਨਿਸ਼ਾਨੇ ‘ਤੇ ਰਹੇ ਜੋ ਕਿਸਾਨਾਂ ਦੇ ਸਮਰਥਨ ਵਿੱਚ ਖੜ੍ਹੇ ਸਨ।

ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਇਸ ਨੂੰ ਲੋਕਤੰਤਰਕ ਹੱਕਾਂ ਦੀ ਉਲੰਘਣਾ ਕਰਾਰ ਦਿੰਦਿਆਂ ਕਿਹਾ ਕਿ ਗੰਨੇ ਦੀ ਫਸਲ ਦੀ ਬਕਾਇਆ ਰਕਮ ਹਾਲੇ ਤੱਕ ਕਿਸਾਨਾਂ ਨੂੰ ਨਹੀਂ ਮਿਲੀ। ਉਨ੍ਹਾਂ ਦੱਸਿਆ ਕਿ 2025-26 ਦੇ ਪਿੜਾਈ ਸੀਜ਼ਨ ਨੂੰ ਮੁਕੰਮਲ ਹੋਏ ਚਾਰ ਮਹੀਨੇ ਬੀਤ ਚੁੱਕੇ ਹਨ ਅਤੇ ਖੰਡ ਮਿੱਲਾਂ ਬੰਦ ਹੋਏ ਵੀ ਲਗਭਗ ਡੇਢ ਮਹੀਨਾ ਹੋ ਗਿਆ ਹੈ, ਪਰ ਸਰਕਾਰ ਵੱਲੋਂ ਕੀਤਾ ਗਿਆ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਹ ਬਕਾਇਆ ਰਕਮ ਕਰੀਬ 250 ਕਰੋੜ ਰੁਪਏ ਬਣਦੀ ਹੈ, ਜਿਸ ਨੂੰ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਪਾਉਣ ਦਾ ਐਲਾਨ ਕੀਤਾ ਗਿਆ ਸੀ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਅਦਾਇਗੀ ਨਾ ਕੀਤੀ ਤਾਂ ਕਿਸਾਨ ਗੰਨੇ ਦੀ ਖੇਤੀ ਤੋਂ ਹਟ ਸਕਦੇ ਹਨ, ਜਿਸ ਨਾਲ ਖੇਤੀਬਾੜੀ ਅਤੇ ਸ਼ੂਗਰ ਉਦਯੋਗ ‘ਤੇ ਗੰਭੀਰ ਅਸਰ ਪੈ ਸਕਦਾ ਹੈ। ਇਸ ਦੇ ਨਾਲ ਹੀ, ਕਿਸਾਨ ਜਥੇਬੰਦੀਆਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਜੇਕਰ ਬੁੱਧਵਾਰ ਤੱਕ ਭੁਗਤਾਨ ਨਹੀਂ ਹੁੰਦਾ, ਤਾਂ 7 ਮਈ ਨੂੰ ਨੈਸ਼ਨਲ ਹਾਈਵੇ ਜਾਮ ਕਰਕੇ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।

ਮੁੱਖ ਮੰਤਰੀ ਦਾ ਘੋਗਰਾ ਵਿੱਚ ਲੋਕ ਮਿਲਣੀ ਪ੍ਰੋਗਰਾਮ ਵੀ ਇਸ ਮਾਮਲੇ ਕਰਕੇ ਚਰਚਾ ਵਿੱਚ ਹੈ, ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਸਿੱਧੇ ਤੌਰ ‘ਤੇ ਰੱਖਣ ਦੀ ਯੋਜਨਾ ਬਣਾਈ ਗਈ ਸੀ, ਪਰ ਨਜ਼ਰਬੰਦੀ ਕਾਰਨ ਇਹ ਯੋਜਨਾ ਅਧੂਰੀ ਰਹਿ ਗਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.