IMG-LOGO
ਹੋਮ ਪੰਜਾਬ: ਪੰਜਾਬ ਭਾਜਪਾ ਵਫ਼ਦ ਵੱਲੋਂ ਰਾਜਪਾਲ ਨੂੰ ਸੌਪਿਆ ਮੰਗ ਪੱਤਰ! CM...

ਪੰਜਾਬ ਭਾਜਪਾ ਵਫ਼ਦ ਵੱਲੋਂ ਰਾਜਪਾਲ ਨੂੰ ਸੌਪਿਆ ਮੰਗ ਪੱਤਰ! CM ਭਗਵੰਤ ਮਾਨ ਨੂੰ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ

Admin User - May 03, 2026 02:25 PM
IMG

ਚੰਡੀਗੜ੍ਹ, 3 ਮਈ, 2026 - ਪੰਜਾਬ ਭਾਜਪਾ ਨੇ ਅੱਜ ਸੂਬੇ ਦੀ ਰਾਜਨੀਤੀ ਵਿੱਚ ਵੱਡਾ ਕਦਮ ਚੁੱਕਦਿਆਂ ਆਪਣੇ ਉੱਚ ਪੱਧਰੀ ਵਫ਼ਦ ਰਾਹੀਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਸੌਂਪਿਆ। ਇਹ ਵਫ਼ਦ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਰਾਜ ਭਵਨ ਪਹੁੰਚਿਆ, ਜਿੱਥੇ ਸੂਬੇ ਦੀ ਮੌਜੂਦਾ ਕਾਨੂੰਨ-ਵਿਵਸਥਾ, ਪ੍ਰਸ਼ਾਸਨਿਕ ਫੈਸਲਿਆਂ ਅਤੇ ਸਰਕਾਰ ਦੇ ਵਿਹਾਰ ਬਾਰੇ ਚਿੰਤਾਵਾਂ ਜਤਾਈਆਂ ਗਈਆਂ।

ਭਾਜਪਾ ਨੇ ਆਪਣੇ ਮੰਗ ਪੱਤਰ ਵਿੱਚ ਸਭ ਤੋਂ ਗੰਭੀਰ ਦੋਸ਼ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਲਗਾਉਂਦੇ ਹੋਏ ਕਿਹਾ ਕਿ 1 ਮਈ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਉਨ੍ਹਾਂ ਦਾ ਕਥਿਤ ਵਿਹਾਰ ਗੈਰ-ਜ਼ਿੰਮੇਵਾਰਾਨਾ ਸੀ। ਪਾਰਟੀ ਨੇ ਦਾਅਵਾ ਕੀਤਾ ਕਿ ਇਹ ਸੰਵਿਧਾਨਕ ਮਰਿਆਦਾ ਦੇ ਖ਼ਿਲਾਫ਼ ਹੈ ਅਤੇ ਇਸ ਕਾਰਨ ਮੁੱਖ ਮੰਤਰੀ ਨੂੰ ਅਹੁਦੇ ਤੋਂ ਹਟਾਉਣ ਦੀ ਕਾਰਵਾਈ ਹੋਣੀ ਚਾਹੀਦੀ ਹੈ।

ਇਸ ਤੋਂ ਇਲਾਵਾ, ਭਾਜਪਾ ਨੇ ਸੁਰੱਖਿਆ ਪ੍ਰਬੰਧਾਂ ਵਿੱਚ ਭੇਦਭਾਵ ਦੇ ਦੋਸ਼ ਵੀ ਲਗਾਏ। ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਪੰਜ ਰਾਜ ਸਭਾ ਮੈਂਬਰਾਂ ਦੀ ਸੁਰੱਖਿਆ ਬਿਨਾਂ ਕਾਰਨ ਵਾਪਸ ਲੈ ਲਈ ਗਈ, ਜਦਕਿ ਦੂਜੇ ਪਾਸੇ ਕੁਝ ਹੋਰ ਵਿਧਾਇਕਾਂ ਦੀ ਸੁਰੱਖਿਆ ਰਾਜਨੀਤਿਕ ਹਾਲਾਤਾਂ ਅਨੁਸਾਰ ਬਦਲੀ ਗਈ।

ਮੰਗ ਪੱਤਰ ਵਿੱਚ ਇਹ ਵੀ ਦਰਸਾਇਆ ਗਿਆ ਕਿ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਿਰੁੱਧ ਦਰਜ FIRਜ਼ ਅਤੇ ਟ੍ਰਾਈਡੈਂਟ ਗਰੁੱਪ ਦੇ ਮਾਲਕ ਰਾਜਿੰਦਰ ਗੁਪਤਾ ਖ਼ਿਲਾਫ਼ ਹੋ ਰਹੀਆਂ ਕਾਰਵਾਈਆਂ ਨੂੰ ਭਾਜਪਾ ਨੇ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ।

ਭਾਜਪਾ ਨੇ ਰਾਜਪਾਲ ਤੋਂ ਅਪੀਲ ਕੀਤੀ ਹੈ ਕਿ ਉਹ ਇਸ ਸਾਰੇ ਮਾਮਲੇ ‘ਤੇ ਵਿਸਤ੍ਰਿਤ ਰਿਪੋਰਟ ਤਲਬ ਕਰਨ, ਸੁਰੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਸਰਕਾਰੀ ਏਜੰਸੀਆਂ ਦੀ ਨਿਰਪੱਖ ਜਾਂਚ ਕਰਵਾਉਣ ਦੇ ਹੁਕਮ ਜਾਰੀ ਕਰਨ।

ਇਸ ਵਫ਼ਦ ਵਿੱਚ ਅਸ਼ਵਨੀ ਸ਼ਰਮਾ, ਮਨਪ੍ਰੀਤ ਸਿੰਘ ਬਾਦਲ, ਵਿਜੇ ਸਾਂਪਲਾ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਸਮੇਤ ਕਈ ਸੀਨੀਅਰ ਨੇਤਾ ਸ਼ਾਮਲ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.