IMG-LOGO
ਹੋਮ ਪੰਜਾਬ: ਦੁਲਾਨੰਗਲ ਪਿੰਡ 'ਚ ਨਵੇਂ ਖੇਡ ਮੈਦਾਨ ਦਾ ਉਦਘਾਟਨ, ਨੌਜਵਾਨਾਂ ਲਈ...

ਦੁਲਾਨੰਗਲ ਪਿੰਡ 'ਚ ਨਵੇਂ ਖੇਡ ਮੈਦਾਨ ਦਾ ਉਦਘਾਟਨ, ਨੌਜਵਾਨਾਂ ਲਈ ਸੁਵਿਧਾਵਾਂ ਦਾ ਵੱਡਾ ਤੋਹਫ਼ਾ

Admin User - May 04, 2026 06:58 PM
IMG

ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਪਿੰਡ ਦੁਲਾਨੰਗਲ ਵਿੱਚ ਨਵੇਂ ਤਿਆਰ ਕੀਤੇ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਇਸ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਬੀਡੀਪੀਓ ਸੁਰਜੀਤ ਸਿੰਘ, ਸਰਪੰਚ ਸੁਰਿੰਦਰਪਾਲ ਸਿੰਘ, ਪੰਚਾਇਤ ਅਧਿਕਾਰੀ ਮਨਜਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਰਹੇ। ਮੌਕੇ ‘ਤੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੀ ਵੰਡੀਆਂ ਗਈਆਂ, ਜਿਸ ਨਾਲ ਨੌਜਵਾਨਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।

ਸੰਬੋਧਨ ਕਰਦਿਆਂ ਵਿਧਾਇਕ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਲਈ ਲਗਭਗ 3100 ਖੇਡ ਮੈਦਾਨ ਬਣਾਉਣ ਦੀ ਯੋਜਨਾ ਚਲ ਰਹੀ ਹੈ। ਇਸੇ ਤਹਿਤ ਦੁਲਾਨੰਗਲ ਵਿੱਚ ਇਹ ਆਧੁਨਿਕ ਮੈਦਾਨ ਤਿਆਰ ਕੀਤਾ ਗਿਆ ਹੈ, ਜਿੱਥੇ ਨੌਜਵਾਨ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰ ਸਕਣਗੇ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਕਿਸੇ ਵੀ ਤਰ੍ਹਾਂ ਦੀ ਫੰਡ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਨੂੰ ਮੁੜ ਖੁਸ਼ਹਾਲ ਤੇ ਨਸ਼ਾ-ਮੁਕਤ ਬਣਾਉਣ ਲਈ ਵੱਖ-ਵੱਖ ਪ੍ਰਾਜੈਕਟ ਲਾਗੂ ਕੀਤੇ ਜਾ ਰਹੇ ਹਨ। ਨਵੇਂ ਮੈਦਾਨ ਵਿੱਚ ਚਾਰਦੀਵਾਰੀ, ਬਾਥਰੂਮ, ਸਾਫ਼ ਪੀਣ ਵਾਲਾ ਪਾਣੀ ਅਤੇ ਖਿਡਾਰੀਆਂ ਲਈ ਬੈਠਣ ਦੀ ਵੱਖਰੀ ਸੁਵਿਧਾ ਸਮੇਤ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ, ਜੋ ਪਿੰਡ ਦੇ ਖੇਡ ਪ੍ਰੇਮੀਆਂ ਲਈ ਵੱਡੀ ਸਹੂਲਤ ਸਾਬਤ ਹੋਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.