IMG-LOGO
ਹੋਮ ਪੰਜਾਬ: ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ...

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

Admin User - May 04, 2026 07:41 PM
IMG

ਚੰਡੀਗੜ੍ਹ, 4 ਮਈ:

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ।

ਕਮਿਸ਼ਨ ਵਿੱਚ ਗੈਰ-ਸਰਕਾਰੀ ਮੈਂਬਰ ਵਜੋਂ ਅਧਿਕਾਰਤ ਤੌਰ 'ਤੇ ਜੁਆਇਨ ਕਰਨ ਸਮੇਂ ਸ੍ਰੀ ਸੁਨੀਲ ਕਪੂਰ ਨੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਅਹੁਦੇ ਦੀ ਸਹੁੰ ਚੁੱਕੀ। ਪਿਛੋਕੜ ਦੀ ਗੱਲ ਕਰੀਏ ਤਾਂ ਲੁਧਿਆਣਾ ਦੇ ਰਹਿਣ ਵਾਲੇ ਸ੍ਰੀ ਸੁਨੀਲ ਕਪੂਰ ਇੱਕ ਪ੍ਰਮੁੱਖ ਸ਼ਖਸੀਅਤ ਹਨ, ਜੋ ਸਮਾਜ ਸੇਵਕ ਵਜੋਂ ਮਨੁੱਖਤਾਵਾਦੀ ਅਤੇ ਸਮਾਜਿਕ ਆਊਟਰੀਚ ਪ੍ਰੋਗਰਾਮਾਂ ਵਿੱਚ ਸਰਗਰਮ ਰਹੇ ਹਨ।

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਲੋਕ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।

ਇਸ ਸਹੁੰ ਚੁੱਕ ਸਮਾਗਮ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ, ਚੇਅਰਮੈਨ ਪੀ.ਪੀ.ਐਸ.ਸੀ. ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ, ਰਾਜਪਾਲ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਵਿਵੇਕ ਪ੍ਰਤਾਪ ਸਿੰਘ ਅਤੇ ਸਕੱਤਰ ਜਨਰਲ ਐਡਮਿਨਸਟ੍ਰੇਸ਼ਨ ਐਂਡ ਕੋਆਰਡੀਨੇਸ਼ਨ ਕਮਲ ਕਿਸ਼ੋਰ ਯਾਦਵ ਅਤੇ ਨਵ-ਨਿਯੁਕਤ ਮੈਂਬਰ ਦੇ ਪਰਿਵਾਰਕ ਮੈਂਬਰ ਤੇ ਸ਼ੁਭਚਿੰਤਕ ਸ਼ਾਮਲ ਰਹੇ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.