ਤਾਜਾ ਖਬਰਾਂ
ਸੀਨੀਅਰ ਆਈ.ਏ.ਐਸ ਅਧਿਕਾਰੀ ਮਨੀਸ਼ਾ ਰਾਣਾ ਨੇ ਅੱਜ ਪਟਿਆਲਾ ਵਿਖੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਧਿਕਾਰਿਕ ਤੌਰ ‘ਤੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦਾ ਸਵਾਗਤ ਪੀ.ਆਰ.ਟੀ.ਸੀ ਦੇ ਵਧੀਕ ਮੈਨੇਜਿੰਗ ਡਾਇਰੈਕਟਰ ਨਵਦੀਪ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਵੱਲੋਂ ਕੀਤਾ ਗਿਆ। ਅਧਿਕਾਰੀਆਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਸੰਸਥਾ ਦੀ ਮੌਜੂਦਾ ਕਾਰਗੁਜ਼ਾਰੀ, ਚੁਣੌਤੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਕਾਰਜਭਾਰ ਸੰਭਾਲਣ ਤੋਂ ਬਾਅਦ ਮਨੀਸ਼ਾ ਰਾਣਾ ਨੇ ਕਿਹਾ ਕਿ ਯਾਤਰੀਆਂ ਨੂੰ ਹੋਰ ਸੁਵਿਧਾਜਨਕ ਅਤੇ ਭਰੋਸੇਯੋਗ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਉਨ੍ਹਾਂ ਨੇ ਇਹ ਵੀ ਦਰਸਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੀ.ਆਰ.ਟੀ.ਸੀ ਦੇ ਬੱਸ ਬੇੜੇ ਨੂੰ ਵਧਾਇਆ ਜਾਵੇਗਾ ਤਾਂ ਜੋ ਵਧ ਰਹੀ ਯਾਤਰੀਆਂ ਦੀ ਲੋੜ ਨੂੰ ਪੂਰਾ ਕੀਤਾ ਜਾ ਸਕੇ। ਇਸਦੇ ਨਾਲ ਹੀ ਸੰਸਥਾ ਦੀ ਵਿੱਤੀ ਹਾਲਤ ਨੂੰ ਮਜ਼ਬੂਤ ਕਰਨ ਲਈ ਨਵੇਂ ਪ੍ਰੋਜੈਕਟ ਅਤੇ ਸੁਧਾਰਕ ਕਦਮ ਵੀ ਲਾਗੂ ਕੀਤੇ ਜਾਣਗੇ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਟੀਮਵਰਕ ਨਾਲ ਕੰਮ ਕਰਨ ਅਤੇ ਸਰਵਿਸ ਦੀ ਗੁਣਵੱਤਾ ਵਿੱਚ ਨਿਰੰਤਰ ਸੁਧਾਰ ਲਿਆਉਣ ਲਈ ਪ੍ਰੇਰਿਤ ਕੀਤਾ, ਤਾਂ ਜੋ ਪੀ.ਆਰ.ਟੀ.ਸੀ ਨੂੰ ਲੋਕਾਂ ਦੀ ਪਹਿਲੀ ਪਸੰਦ ਬਣਾਇਆ ਜਾ ਸਕੇ।
Get all latest content delivered to your email a few times a month.