IMG-LOGO
ਹੋਮ ਪੰਜਾਬ, ਰਾਸ਼ਟਰੀ, ਅਟਾਰੀ-ਵਾਘਾ ਸਰਹੱਦ ਰਾਹੀਂ 4 ਪਾਕਿਸਤਾਨੀ ਸਿਵਲ ਕੈਦੀ ਰਿਹਾਅ, ਸਜ਼ਾ ਪੂਰੀ...

ਅਟਾਰੀ-ਵਾਘਾ ਸਰਹੱਦ ਰਾਹੀਂ 4 ਪਾਕਿਸਤਾਨੀ ਸਿਵਲ ਕੈਦੀ ਰਿਹਾਅ, ਸਜ਼ਾ ਪੂਰੀ ਹੋਣ ਮਗਰੋਂ ਵਤਨ ਵਾਪਸੀ

Admin User - May 05, 2026 05:44 PM
IMG

ਭਾਰਤ ਸਰਕਾਰ ਵੱਲੋਂ ਮਨੁੱਖਤਾ ਦੇ ਆਧਾਰ 'ਤੇ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਚਾਰ ਪਾਕਿਸਤਾਨੀ ਸਿਵਲ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਗਿਆ। ਇਹ ਕੈਦੀ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਅੰਮ੍ਰਿਤਸਰ ਦੇ ਅਟਾਰੀ-ਵਾਘਾ ਸਰਹੱਦ ਰਾਹੀਂ ਸੁਰੱਖਿਆ ਪ੍ਰਬੰਧਾਂ ਹੇਠ ਪਾਕਿਸਤਾਨ ਭੇਜੇ ਗਏ। ਰਿਹਾਅ ਹੋਣ ਵਾਲਿਆਂ ਵਿੱਚ ਮੁਹੰਮਦ ਇਰਫਾਨ (ਸਾਈਵਾਲ), ਮੁਹੰਮਦ ਰਜਾ (ਸਿਆਲਕੋਟ), ਮੁਹੰਮਦ ਹਮਜ਼ਾ ਅਤੇ ਹੁਸੈਨ ਸ਼ਾਮਲ ਹਨ, ਜਿਨ੍ਹਾਂ ਨੇ ਵੱਖ-ਵੱਖ ਮਿਆਦਾਂ ਦੀ ਸਜ਼ਾ ਕੱਟੀ ਸੀ।

ਅਧਿਕਾਰੀਆਂ ਮੁਤਾਬਕ ਕੇਂਦਰ ਸਰਕਾਰ ਦੇ ਹੁਕਮ ਮਿਲਣ ਤੋਂ ਬਾਅਦ ਇਮੀਗ੍ਰੇਸ਼ਨ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਸਾਰੀ ਕਾਰਵਾਈ ਨਿਯਮਾਂ ਅਨੁਸਾਰ ਪੂਰੀ ਕੀਤੀ ਗਈ। ਪੁਲਿਸ ਦੀ ਨਿਗਰਾਨੀ ਹੇਠ ਕੈਦੀਆਂ ਨੂੰ ਅਟਾਰੀ ਬਾਰਡਰ ਤੱਕ ਲਿਆਂਦਾ ਗਿਆ, ਜਿੱਥੇ ਦਸਤਾਵੇਜ਼ੀ ਜਾਂਚ ਅਤੇ ਹੋਰ ਲਾਜ਼ਮੀ ਪ੍ਰਕਿਰਿਆ ਤੋਂ ਬਾਅਦ ਉਨ੍ਹਾਂ ਨੂੰ ਪਾਕਿਸਤਾਨੀ ਅਧਿਕਾਰੀਆਂ ਦੇ ਹਵਾਲੇ ਕੀਤਾ ਗਿਆ।

ਰਿਹਾਅ ਹੋਏ ਕੈਦੀਆਂ ਨੇ ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਮੁਹੰਮਦ ਹਮਜ਼ਾ ਨੇ ਦੱਸਿਆ ਕਿ ਉਹ ਨਸ਼ੇ ਦੀ ਹਾਲਤ ਵਿੱਚ ਗਲਤੀ ਨਾਲ ਸਰਹੱਦ ਪਾਰ ਕਰ ਗਿਆ ਸੀ, ਜਿਸ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਲਗਭਗ ਇੱਕ ਸਾਲ ਜੇਲ੍ਹ ਵਿੱਚ ਰਹਿਣਾ ਪਿਆ। ਉਸਨੇ ਕਿਹਾ ਕਿ ਹੁਣ ਆਪਣੇ ਪਰਿਵਾਰ ਨਾਲ ਮਿਲਣ ਦੀ ਖੁਸ਼ੀ ਬਿਆਨ ਨਹੀਂ ਕੀਤੀ ਜਾ ਸਕਦੀ।

ਇਸ ਦੇ ਨਾਲ ਹੀ ਰਿਹਾਅ ਕੈਦੀਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਜ਼ਿੰਦਗੀ ਨੂੰ ਬਰਬਾਦ ਕਰ ਸਕਦਾ ਹੈ ਅਤੇ ਗਲਤ ਫ਼ੈਸਲੇ ਭਾਰੀ ਨਤੀਜੇ ਲਿਆਉਂਦੇ ਹਨ। ਪ੍ਰਸ਼ਾਸਨਕ ਅਧਿਕਾਰੀਆਂ ਨੇ ਦੱਸਿਆ ਕਿ ਇਹ ਰਿਹਾਈ ਪੂਰੀ ਕਾਨੂੰਨੀ ਪ੍ਰਕਿਰਿਆ ਮਗਰੋਂ ਕੀਤੀ ਗਈ ਹੈ ਅਤੇ ਇਸਨੂੰ ਦੋਨੋਂ ਦੇਸ਼ਾਂ ਵਿਚਕਾਰ ਮਨੁੱਖਤਾ ਅਤੇ ਭਰੋਸੇ ਦੀ ਦਿਸ਼ਾ ਵਿੱਚ ਇੱਕ ਚੰਗਾ ਕਦਮ ਮੰਨਿਆ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.