ਤਾਜਾ ਖਬਰਾਂ
ਬਰਨਾਲਾ ਜ਼ਿਲ੍ਹੇ ਦੇ ਮਹਿਲ ਕਲਾਂ ਹਲਕੇ ਦੇ ਪਿੰਡ ਕਲਾਲ ਮਾਜਰਾ ਵਿੱਚ ਉਸ ਸਮੇਂ ਤਣਾਅਪੂਰਨ ਮਾਹੌਲ ਬਣ ਗਿਆ ਜਦੋਂ ਪਿੰਡ ਦੇ ਸਰਪੰਚ ਜਗਜੀਵਨ ਸਿੰਘ ਅਤੇ ਇੱਕ ਪੰਚ ਗੁਰਚਰਨ ਸਿੰਘ ਨੇ ਪੈਟਰੋਲ ਦੀ ਬੋਤਲ ਸਮੇਤ ਪਾਣੀ ਦੀ ਉੱਚੀ ਟੈਂਕੀ ‘ਤੇ ਚੜ੍ਹ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਉਹਨਾਂ ਦਾ ਵਿਰੋਧ ਪਿੰਡ ਦੀ ਪੰਚਾਇਤ ਨੂੰ ਭੰਗ ਕਰਕੇ ਐਡਮਿਨਿਸਟ੍ਰੇਟਰ ਨਿਯੁਕਤ ਕਰਨ ਦੇ ਫੈਸਲੇ ਖਿਲਾਫ ਹੈ। ਸਰਪੰਚ ਨੇ ਦੋਸ਼ ਲਗਾਇਆ ਕਿ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਦਬਾਅ ਹੇਠ ਉਸਨੂੰ ਅਹੁਦੇ ਤੋਂ ਹਟਾਇਆ ਗਿਆ ਹੈ ਕਿਉਂਕਿ ਉਹ ਬਲਾਕ ਸਮਿਤੀ ਚੋਣਾਂ ਵਿੱਚ ਪਾਰਟੀ ਹਾਰ ਦਾ ਬਦਲਾ ਲੈ ਰਹੇ ਹਨ।
ਉਧਰ ਸਰਪੰਚ ਦੇ ਹੱਕ ਵਿੱਚ ਪਿੰਡ ਵਾਸੀ ਅਤੇ ਕੁਝ ਸਿਆਸੀ ਲੋਕ ਵੀ ਟੈਂਕੀ ਹੇਠਾਂ ਇਕੱਠੇ ਹੋ ਕੇ ਨਾਅਰੇਬਾਜ਼ੀ ਕਰ ਰਹੇ ਹਨ। ਉਹਨਾਂ ਦੀ ਮੰਗ ਹੈ ਕਿ ਐਡਮਿਨਿਸਟ੍ਰੇਟਰ ਹਟਾ ਕੇ ਸਰਪੰਚ ਨੂੰ ਮੁੜ ਜ਼ਿੰਮੇਵਾਰੀ ਦਿੱਤੀ ਜਾਵੇ।
ਪ੍ਰਸ਼ਾਸਨ ਵੱਲੋਂ ਦੂਜੇ ਪਾਸੇ ਦਲੀਲ ਦਿੱਤੀ ਜਾ ਰਹੀ ਹੈ ਕਿ ਸਰਪੰਚ ਕੋਲ ਲੋੜੀਂਦਾ ਕੋਰਮ ਨਹੀਂ ਸੀ, ਇਸ ਲਈ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਗਈ ਹੈ। ਫਿਲਹਾਲ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਕਾਬੂ ਕਰਨ ਲਈ ਗੱਲਬਾਤ ਜਾਰੀ ਹੈ ਪਰ ਹਾਲਾਤ ਅਜੇ ਵੀ ਤਣਾਅਪੂਰਨ ਹਨ।
Get all latest content delivered to your email a few times a month.