IMG-LOGO
ਹੋਮ ਪੰਜਾਬ: ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548...

ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548 ਥਾਵਾਂ ’ਤੇ ਕੀਤੀ ਛਾਪੇਮਾਰੀ ; 261 ਗ੍ਰਿਫ਼ਤਾਰ

Admin User - May 08, 2026 06:59 PM
IMG

ਚੰਡੀਗੜ੍ਹ, 8 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 108ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 548  ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।


ਜ਼ਿਕਰਯੋਗ ਹੈ  ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।


ਉਨ੍ਹਾਂ ਦੱਸਿਆ ਕਿ 108ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 261 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27,621 ਹੋ ਗਈ ਹੈ।


ਇਸ ਤੋਂ ਇਲਾਵਾ 126 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 34 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।


ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। 


ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ 433ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.9 ਕਿਲੋ ਹੈਰੋਇਨ, 10 ਕਿਲੋ ਭੁੱਕੀ, 292 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 433 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 63,038 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.