ਤਾਜਾ ਖਬਰਾਂ
ਤਰਨ ਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਕੱਲਾ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਕਰਜ਼ੇ ਅਤੇ ਖੇਤੀ ਵਿੱਚ ਹੋ ਰਹੇ ਨੁਕਸਾਨ ਤੋਂ ਤੰਗ ਆ ਕੇ 32 ਸਾਲਾ ਨੌਜਵਾਨ ਕਿਸਾਨ ਦਿਲਾਵਰ ਸਿੰਘ ਨੇ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਮ੍ਰਿਤਕ ਆਪਣੇ ਪਰਿਵਾਰ ਦਾ ਇਕੱਲਾ ਕਮਾਉਣ ਵਾਲਾ ਮੈਂਬਰ ਸੀ। ਉਸ ਦੇ ਪਰਿਵਾਰ ਵਿੱਚ ਪਤਨੀ ਅਤੇ ਦੋ ਨਿੱਕੇ ਬੱਚੇ ਹਨ, ਜਿਨ੍ਹਾਂ ਦੀ ਉਮਰ ਕਰੀਬ 5 ਅਤੇ 8 ਸਾਲ ਦੱਸੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਦਿਲਾਵਰ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਖੇਤੀਬਾੜੀ ਵਿੱਚ ਲਗਾਤਾਰ ਹੋ ਰਹੇ ਘਾਟੇ ਕਾਰਨ ਮਾਨਸਿਕ ਤਣਾਅ ਵਿੱਚ ਸੀ। ਖੇਤੀ ਤੋਂ ਆਮਦਨ ਘਟਣ ਅਤੇ ਕਰਜ਼ਾ ਵਧਣ ਕਾਰਨ ਉਹ ਕਾਫ਼ੀ ਪਰੇਸ਼ਾਨ ਰਹਿੰਦਾ ਸੀ।
ਪਿੰਡ ਦੇ ਸਰਪੰਚ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਵੇਰੇ ਦਿਲਾਵਰ ਸਿੰਘ ਆਪਣੇ ਘਰ ਦੇ ਕਮਰੇ ਵਿੱਚ ਗਿਆ, ਜਿੱਥੇ ਉਸ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਗੋਲੀ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Get all latest content delivered to your email a few times a month.