IMG-LOGO
ਹੋਮ ਪੰਜਾਬ: ਸੰਗਰੂਰ ਤੋਂ ਸੀਐਮ ਮਾਨ ਨੇ ਸ਼ੁਰੂ ਕੀਤੀ 'ਮੇਰੀ ਰਸੋਈ' ਸਕੀਮ,...

ਸੰਗਰੂਰ ਤੋਂ ਸੀਐਮ ਮਾਨ ਨੇ ਸ਼ੁਰੂ ਕੀਤੀ 'ਮੇਰੀ ਰਸੋਈ' ਸਕੀਮ, ਹੁਣ ਹਰ ਸਾਲ ਮਿਲਣਗੀਆਂ 4 ਫੂਡ ਕਿੱਟਾਂ; ਲੋਕ ਭਲਾਈ ਲਈ ਵੱਡਾ ਕਦਮ

Admin User - May 09, 2026 02:36 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਦੇ ਪਿੰਡ ਭਲਵਾਨ ਤੋਂ ਸੂਬਾ ਪੱਧਰੀ 'ਮੇਰੀ ਰਸੋਈ' ਸਕੀਮ ਦੀ ਸ਼ੁਰੂਆਤ ਕਰਦਿਆਂ ਲੋਕ ਭਲਾਈ ਦਾ ਵੱਡਾ ਦਾਅ ਖੇਡਿਆ ਹੈ। ਇਸ ਮੌਕੇ ਉਨ੍ਹਾਂ ਨੇ ਜਿੱਥੇ 40 ਲੱਖ ਪਰਿਵਾਰਾਂ ਨੂੰ ਪ੍ਰੋਟੀਨ ਭਰਪੂਰ ਖੁਰਾਕ ਦੇਣ ਦਾ ਵਾਅਦਾ ਕੀਤਾ, ਉੱਥੇ ਹੀ ਈਡੀ ਦੀਆਂ ਕਾਰਵਾਈਆਂ ਅਤੇ ਬੇਅਦਬੀ ਦੇ ਮੁੱਦੇ 'ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਕਰੜੇ ਹੱਥੀਂ ਲਿਆ।


ਮੁੱਖ ਮੰਤਰੀ ਨੇ ਖੁਦ ਫੂਡ ਕਿੱਟਾਂ ਵੰਡ ਕੇ ਇਸ ਯੋਜਨਾ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਮਕਸਦ ਲੋੜਵੰਦ ਪਰਿਵਾਰਾਂ ਦੀ ਸਿਹਤ ਵਿੱਚ ਸੁਧਾਰ ਕਰਨਾ ਹੈ। ਮਾਨ ਨੇ ਐਲਾਨ ਕੀਤਾ ਕਿ ਲਾਭਪਾਤਰੀਆਂ ਨੂੰ ਸਾਲ ਵਿੱਚ ਚਾਰ ਵਾਰ ਵਿਸ਼ੇਸ਼ ਫੂਡ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਨਾਲ ਸੂਬੇ ਦੇ ਲਗਭਗ 40 ਲੱਖ ਪਰਿਵਾਰ ਸਿੱਧੇ ਤੌਰ 'ਤੇ ਲਾਭ ਉਠਾ ਸਕਣਗੇ।


ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਈਡੀ ਵੱਲੋਂ ਕੀਤੀ ਗਈ ਤਾਜ਼ਾ ਛਾਪੇਮਾਰੀ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ 20 ਦਿਨਾਂ ਅੰਦਰ ਦੂਜੀ ਵਾਰ ਕੀਤੀ ਗਈ ਇਹ ਕਾਰਵਾਈ ਸਿਰਫ਼ 'ਆਪ' ਨੂੰ ਦਬਾਉਣ ਦੀ ਕੋਸ਼ਿਸ਼ ਹੈ। ਭਾਜਪਾ 'ਤੇ ਹਮਲਾ ਕਰਦਿਆਂ ਮਾਨ ਨੇ ਕਿਹਾ, "ਭਾਜਪਾ ਜਿੱਥੇ ਵੀ ਜਾਂਦੀ ਹੈ, ਦੰਗੇ ਅਤੇ ਅੱਗ ਲਗਾਉਣ ਦੀ ਸਿਆਸਤ ਕਰਦੀ ਹੈ। ਇਹ ਪਾਰਟੀ ਦੇਸ਼ ਦਾ ਮਾਹੌਲ ਖਰਾਬ ਕਰਕੇ ਵੋਟਾਂ ਬਟੋਰਨਾ ਚਾਹੁੰਦੀ ਹੈ।"


ਬੇਅਦਬੀ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਸਾਫ਼ ਕਿਹਾ ਕਿ ਇਹ ਕਾਨੂੰਨ ਕਿਸੇ ਵੀ ਸੂਰਤ ਵਿੱਚ ਵਾਪਸ ਨਹੀਂ ਲਿਆ ਜਾਵੇਗਾ। ਉਨ੍ਹਾਂ ਇਲਜ਼ਾਮ ਲਗਾਇਆ ਕਿ 2027 ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਬੰਬ ਧਮਾਕਿਆਂ ਅਤੇ ਬੇਅਦਬੀ ਵਰਗੀਆਂ ਘਟਨਾਵਾਂ ਰਾਹੀਂ ਪੰਜਾਬ ਦਾ ਸ਼ਾਂਤਮਈ ਮਾਹੌਲ ਭੰਗ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।


ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਜਿੱਤ ਰੱਥ ਪੰਜਾਬ ਦੀ ਧਰਤੀ 'ਤੇ ਹੀ ਰੁਕ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਇਹ ਰੱਥ ਰੁਕੇਗਾ ਤਾਂ ਇਸ ਦੇ ਪਹੀਏ ਇੰਨੀ ਬੁਰੀ ਤਰ੍ਹਾਂ ਟੁੱਟਣਗੇ ਕਿ ਗਿਣਤੀ ਵੀ ਨਹੀਂ ਹੋ ਸਕੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖਾਣ-ਪੀਣ 'ਤੇ ਕੀਤੀ ਜਾ ਰਹੀ ਕੋਝੀ ਰਾਜਨੀਤੀ ਤੋਂ ਸੁਚੇਤ ਰਹਿਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.