IMG-LOGO
ਹੋਮ ਪੰਜਾਬ: ਫਤਿਹਗੜ੍ਹ ਸਾਹਿਬ ‘ਚ ਦਰਦਨਾਕ ਹਾਦਸਾ, ਤੇਜ਼ ਰਫ਼ਤਾਰ ਸਕਾਰਪੀਓ ਦੀ ਟੱਕਰ...

ਫਤਿਹਗੜ੍ਹ ਸਾਹਿਬ ‘ਚ ਦਰਦਨਾਕ ਹਾਦਸਾ, ਤੇਜ਼ ਰਫ਼ਤਾਰ ਸਕਾਰਪੀਓ ਦੀ ਟੱਕਰ ਨਾਲ ਤਿੰਨ ਨੌਜਵਾਨਾਂ ਦੀ ਮੌਤ

Admin User - May 10, 2026 12:55 PM
IMG

ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨਿੱਚਰਵਾਰ ਰਾਤ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦਰਦਨਾਕ ਘਟਨਾ ਤੋਂ ਬਾਅਦ ਪਿੰਡ ਬੀਬੀਪੁਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੋਗ ਦੀ ਲਹਿਰ ਛਾ ਗਈ। ਮ੍ਰਿਤਕਾਂ ਦੀ ਪਛਾਣ ਅਵਤਾਰ ਸਿੰਘ, ਸਤਵਿੰਦਰ ਸਿੰਘ ਅਤੇ ਮੋਹਨ ਸਿੰਘ ਵਜੋਂ ਹੋਈ ਹੈ, ਜੋ ਇੱਕੋ ਪਿੰਡ ਦੇ ਰਹਿਣ ਵਾਲੇ ਅਤੇ ਵਿਆਹੇ ਹੋਏ ਸਨ। ਤਿੰਨਾਂ ਦੇ ਛੋਟੇ ਬੱਚੇ ਵੀ ਹਨ।

ਜਾਣਕਾਰੀ ਅਨੁਸਾਰ ਤਿੰਨੇ ਨੌਜਵਾਨ ਰਾਤ ਕਰੀਬ 10 ਵਜੇ ਕੰਮ ਤੋਂ ਵਾਪਸ ਆਪਣੇ ਪਿੰਡ ਬੀਬੀਪੁਰ ਜਾ ਰਹੇ ਸਨ। ਜਦੋਂ ਉਹ ਪਿੰਡ ਹਿੰਦੂਪੁਰ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਕਾਰਪੀਓ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਅਤੇ ਤਿੰਨੇ ਸਵਾਰ ਸੜਕ ‘ਤੇ ਡਿੱਗ ਪਏ। ਹਾਦਸੇ ਵਿੱਚ ਤਿੰਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਸਹਾਇਕ ਥਾਣੇਦਾਰ ਰਾਮ ਸਿੰਘ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਉਸਦੀ ਭਾਲ ਲਈ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।

ਇੱਕੋ ਪਿੰਡ ਦੇ ਤਿੰਨ ਘਰਾਂ ਦੇ ਚਿਰਾਗ ਬੁੱਝ ਜਾਣ ਕਾਰਨ ਪਿੰਡ ਬੀਬੀਪੁਰ ਵਿੱਚ ਮਾਤਮ ਦਾ ਮਾਹੌਲ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਦਕਿ ਪੂਰਾ ਇਲਾਕਾ ਇਸ ਦੁਖਦਾਈ ਘਟਨਾ ਨਾਲ ਸਹਿਮਿਆ ਹੋਇਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.