ਤਾਜਾ ਖਬਰਾਂ
ਜ਼ਿਲ੍ਹਾ Gurdaspur ਵਿੱਚ ਕਣਕ ਦੀ ਨਾੜ ਅਤੇ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਰੁਖ ਅਪਣਾ ਲਿਆ ਹੈ। ਇਸ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ Aditya Uppal ਖੁਦ ਮੈਦਾਨ ਵਿੱਚ ਉਤਰੇ ਅਤੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਦੌਰਾਨ ਜਦੋਂ ਖੇਤਾਂ ਵਿੱਚ ਅੱਗ ਲੱਗੀ ਹੋਈ ਮਿਲੀ ਤਾਂ ਉਨ੍ਹਾਂ ਨੇ ਤੁਰੰਤ ਗੱਡੀ ਰੋਕ ਕੇ ਫਾਇਰ ਬ੍ਰਿਗੇਡ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਨਾਲ ਮਿਲ ਕੇ ਮੌਕੇ ‘ਤੇ ਹੀ ਅੱਗ ਬੁਝਵਾਈ।
ਡੀ.ਸੀ. ਦੇ ਨਾਲ ਐੱਸ.ਐੱਸ.ਪੀ Aditya, ਐੱਸ.ਡੀ.ਐੱਮ ਅਨੁਪ੍ਰੀਤ ਕੌਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਰਣਧੀਰ ਠਾਕਰ ਵੀ ਮੌਜੂਦ ਰਹੇ। ਪ੍ਰਸ਼ਾਸਨਿਕ ਟੀਮਾਂ ਨੇ ਬਲਾਕ ਕਾਹਨੂੰਵਾਨ ਦੇ ਪਿੰਡ ਕੋਟ ਧੰਦਲ, ਗੋਤ, ਭਿੱਟੇਵਿੰਡ, ਜਾਗੋਵਾਲ ਬਾਂਗਰ, ਕੀੜੀ ਅਤੇ ਨੈਨੇਕੋਟ ਵਿੱਚ ਜਾ ਕੇ ਕਿਸਾਨਾਂ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕੀਤਾ।
ਡੀ.ਸੀ. ਆਦਿਤਿਆ ਉੱਪਲ ਨੇ ਕਿਹਾ ਕਿ ਐਤਵਾਰ ਦੀ ਛੁੱਟੀ ਦੇ ਬਾਵਜੂਦ ਸਾਰੇ ਐੱਸ.ਡੀ.ਐੱਮ, ਡੀ.ਐੱਸ.ਪੀ, ਕਲੱਸਟਰ ਅਤੇ ਨੋਡਲ ਅਫਸਰ ਫੀਲਡ ਵਿੱਚ ਤਾਇਨਾਤ ਰਹੇ ਤਾਂ ਜੋ ਅੱਗ ਲਗਾਉਣ ਵਾਲੀਆਂ ਘਟਨਾਵਾਂ ‘ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਦੱਸਿਆ ਕਿ ਜੋ ਕਿਸਾਨ ਕਈ ਸਾਲਾਂ ਤੋਂ ਪਰਾਲੀ ਨਹੀਂ ਸਾੜ ਰਹੇ, ਉਨ੍ਹਾਂ ਨੂੰ “ਵਾਤਾਵਰਣ ਦੇ ਰਖਵਾਲੇ” ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ।
ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਜਿੱਥੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ, ਉੱਥੇ ਹੀ ਨਾੜ ਸਾੜਨ ਵਾਲਿਆਂ ਖ਼ਿਲਾਫ਼ National Green Tribunal ਅਤੇ Supreme Court of India ਦੀਆਂ ਹਦਾਇਤਾਂ ਅਨੁਸਾਰ ਕੜੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
ਐੱਸ.ਐੱਸ.ਪੀ ਗੁਰਦਾਸਪੁਰ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਧੂੰਏਂ ਕਾਰਨ ਸੜਕ ਹਾਦਸਿਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਰੁੱਖ-ਬੂਟੇ ਅਤੇ ਪੰਛੀਆਂ ਦੇ ਆਲ੍ਹਣੇ ਵੀ ਨਸ਼ਟ ਹੋ ਜਾਂਦੇ ਹਨ। ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮਨੁੱਖਤਾ ਅਤੇ ਵਾਤਾਵਰਣ ਦੀ ਭਲਾਈ ਲਈ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ ਹੈ।
Get all latest content delivered to your email a few times a month.