ਤਾਜਾ ਖਬਰਾਂ
ਪੰਜਾਬ ਵਿੱਚ ਇੱਕ ਵਾਰ ਫਿਰ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ, ਜਦੋਂ ਮੁੱਖ ਮੰਤਰੀ Bhagwant Mann ਅਤੇ ਪੰਜਾਬ ਭਾਜਪਾ ਪ੍ਰਧਾਨ Sunil Jakhar ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੇ ਈਮੇਲ ਭੇਜੇ ਗਏ। ਇਹ ਈਮੇਲ ਪੰਜਾਬ ਸਰਕਾਰ ਦੇ ਕਈ ਵਿਭਾਗਾਂ ਦੇ ਅਧਿਕਾਰਤ ਈਮੇਲ ਪਤਿਆਂ 'ਤੇ ਭੇਜੇ ਗਏ ਹਨ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ।
ਧਮਕੀ ਭਰੇ ਸੰਦੇਸ਼ਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦੋਵੇਂ ਆਗੂਆਂ ਨੂੰ ਸਾਬਕਾ ਮੁੱਖ ਮੰਤਰੀ Beant Singh ਵਾਂਗ ਬੰਬ ਧਮਾਕੇ ਰਾਹੀਂ ਨਿਸ਼ਾਨਾ ਬਣਾਇਆ ਜਾਵੇਗਾ। ਇਸ ਮਾਮਲੇ ਦੀ ਜਾਣਕਾਰੀ ਤੁਰੰਤ Chandigarh Police ਨੂੰ ਦਿੱਤੀ ਗਈ, ਜਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਈਮੇਲ ਵਿੱਚ ਖਾਸ ਤੌਰ 'ਤੇ ਇਹ ਵੀ ਲਿਖਿਆ ਗਿਆ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ 6 ਜੂਨ ਤੱਕ ਮਾਰ ਦਿੱਤਾ ਜਾਵੇਗਾ। ਨਾਲ ਹੀ ਪੰਜਾਬ ਅਤੇ ਦਿੱਲੀ ਸਥਿਤ ਭਾਜਪਾ ਦਫ਼ਤਰਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਦੇ ਮੱਦੇਨਜ਼ਰ ਪੰਜਾਬ ਭਾਜਪਾ ਹੈੱਡਕੁਆਰਟਰ ਦੀ ਸੁਰੱਖਿਆ ਕਾਫ਼ੀ ਸਖ਼ਤ ਕਰ ਦਿੱਤੀ ਗਈ ਹੈ ਅਤੇ ਉੱਥੇ ਪੰਜਾਬ ਪੁਲਿਸ ਨਾਲ ਨਾਲ ਸੀਆਰਪੀਐਫ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ।
ਜਾਣਕਾਰੀ ਮੁਤਾਬਕ, ਧਮਕੀ ਵਾਲੇ ਈਮੇਲ ਵਿੱਚ ਧਮਾਕਿਆਂ ਦੇ ਸੰਭਾਵਿਤ ਸਮੇਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਦੁਪਹਿਰ 1:11 ਵਜੇ ਅਤੇ ਭਾਜਪਾ ਦਫ਼ਤਰ ਵਿੱਚ ਰਾਤ 9:11 ਵਜੇ ਧਮਾਕੇ ਦੀ ਗੱਲ ਲਿਖੀ ਗਈ, ਹਾਲਾਂਕਿ ਕਿਸ ਦਿਨ ਇਹ ਕਾਰਵਾਈ ਕੀਤੀ ਜਾਵੇਗੀ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਈਮੇਲ ਵਿੱਚ 1984 ਦੇ ਦੰਗਿਆਂ ਅਤੇ ਖਾਲਿਸਤਾਨ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਿਸ ਕਾਰਨ ਸੁਰੱਖਿਆ ਏਜੰਸੀਆਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀਆਂ ਹਨ।
Get all latest content delivered to your email a few times a month.